ਫਾਇਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਵਾਉਣ ਲਈ ਡਟੇ ਲੋਕ

ਫਾਇਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਵਾਉਣ ਲਈ ਡਟੇ ਲੋਕ

ਬਠਿੰਡਾ ਵਿੱਚ ਫਾਇਨਾਂਸ ਕੰਪਨੀਆਂ ਖ਼ਿਲਾਫ਼ ਰੈਲੀ ਕਰਦੇ ਹੋਏ ਲੋਕ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ
ਬਠਿੰਡਾ, 10 ਅਗਸਤ

ਸੀਪੀਆਈ (ਐੱਮਐੱਲ) ਲਿਬਰੇਸ਼ਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਅਤੇ ਬੈਂਕ ਦੇ ਮੱਕੜਜਾਲ ਵਿੱਚ ਫਸਿਆ ਪੇਂਡੂ ਅਤੇ ਸ਼ਹਿਰੀ ਔਰਤਾਂ ਅਤੇ ਗਰੀਬਾਂ ਨੂੰ ਕਰਜ਼ੇ ਤੋਂ ਮੁਕਤ ਕਰਾਉਣ ਲਈ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਔਰਤ ਕਰਜ਼ਾ ਮੁਕਤੀ ਰੈਲੀਆਂ ਦੇ ਸਿਲਸਿਲੇ ਤਹਿਤ ਅੱਜ ਇਥੇ ਬਠਿੰਡਾ ਦੀ ਦਾਣਾ ਮੰਡੀ ਵਿੱਚ ਔਰਤ ਕਰਜ਼ਾ ਮੁਕਤੀ ਰੈਲੀ ਕੀਤੀ ਗਈ। ਦਾਣਾ ਮੰਡੀ ਤੋਂ ਲੈ ਕੇ ਡੀਸੀ ਦਫ਼ਤਰ ਬਠਿੰਡਾ ਤੱਕ ਮੁਜ਼ਾਹਰਾ ਕਰਕੇ ਕੱਲੇ-ਕੱਲੇ ਘਰ ਦੇ ਭਰੇ ਕਰਜ਼ਾ ਮੁਆਫ਼ੀ ਮੰਗ ਫਾਰਮਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਇਕੱਠ ਵਿੱਚ ਤਹਿਸੀਲਦਾਰ ਬਠਿੰਡਾ ਨੂੰ ਜਮ੍ਹਾਂ ਕਰਵਾਏ। ਰੈਲੀ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਮਾਉਂ ਸੂਬਾ ਸਕੱਤਰ ਕਾਮਰੇਡ ਹਰਵਿੰਦਰ ਸਿੰਘ ਸੇਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਲਿਬਰੇਸ਼ਨ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਸੰਬੋਧਨ ਕੀਤਾ।

ਬਾਘਾ ਪੁਰਾਣਾ (ਯਸ਼ ਚਟਾਨੀ): ਪੇਂਡੂ ਅਤੇ ਸ਼ਹਿਰੀ ਔਰਤਾਂ ਦੇ ਸਿਰ ਚੜ੍ਹੇ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਿਆਂ ਦੀ ਮੁਕੰਮਲ ਮੁਆਫ਼ੀ ਦੀ ਮੰਗ ਦੀ ਵਕਾਲਤ ਕਰਦਿਆਂ ਸੀਪੀਆਈ (ਐੱਮਐੱਲ) ਅਤੇ ਮਜ਼ਦੂਰ ਮੁਕਤੀ ਮੋਰਚਾ, ਪੰਜਾਬ ਨੇ ਮੁੱਖ ਮੰਤਰੀ ਪੰਜਾਬ ਪਾਸੋਂ ਮੰਗ ਕੀਤੀ ਹੈ ਕਿ ਅੰਤ ਦੀ ਮਹਿੰਗਾਈ ਅਤੇ ਕਰੋਨਾ ਕਾਰਨ ਰੁਕੇ ਕਾਰਜਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਜ਼ਿਆਂ ਉਪਰ ਵਿਆਜ਼ ਸਮੇਤ ਲਕੀਰ ਫੇਰੀ ਜਾਵੇ।

ਮੁੱਖ ਮੰਤਰੀ ਦੇ ਨਾਂ ਇਹ ਮੰਗ ਪੱਤਰ ਅੱਜ ਇਥੇ ਸਥਾਨਕ ਸਬ ਡਵੀਜ਼ਨ ਮੈਜਿਸਟ੍ਰੇਟ ਰਾਹੀਂ ਭੇਜਿਆ ਗਿਆ। ਆਗੂਆਂ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਨੂੰ ਟਿੱਚ ਜਾਣਨ ਵਾਲੀਆਂ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਅਮਲੀ ਰੂਪ ਦਿੱਤਾ ਜਾਵੇ।

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਐੱਸਡੀਐੱਮ ਨੂੰ ਪੱਤਰ

ਜ਼ੀਰਾ (ਹਰਮੇਸ਼ਪਾਲ ਨੀਲੇਵਾਲ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਵੱਲੋਂ ਦਾਣਾ ਮੰਡੀ ਜ਼ੀਰਾ ਵਿੱਚ ਕੈਪਟਨ ਸਰਕਾਰ ਅਤੇ ਕੇਂਦਰ ਦੀ ਫਾਸੀਵਾਦੀ ਮੋਦੀ ਹਕੂਮਤ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਐੱਸਡੀਐੱਮ ਜ਼ੀਰਾ ਨੂੰ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਦੇ ਮਾਈਕਰੋ ਫਾਇਨਾਂਸ ਕੰਪਨੀਆਂ ਤੇ ਗਰੁੱਪ ਕਰਜ਼ੇ, ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਅਤੇ ਕੱਟੇ ਗਏ ਕੁਨੈਕਸ਼ਨ ਦੁਬਾਰਾ ਜੋੜੇ ਜਾਣ, ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਦੇ ਨਵੇਂ ਰਾਸ਼ਨ ਕਾਰਡ ਬਣਾ ਕੇ ਦਿੱਤੇ ਜਾਣ, ਸਾਰੇ ਮਜ਼ਦੂਰਾਂ ਨੂੰ ਪੰਚਾਇਤੀ ਤੀਜੇ ਹਿੱਸੇ ਦੀ ਜ਼ਮੀਨ ਘੱਟ ਰੇਟ ’ਤੇ ਦਿੱਤੀ ਜਾਵੇ। ਧਰਨੇ ਨੂੰ ਰੇਸ਼ਮ ਸਿੰਘ ਰਟੌਲ ਰੋਹੀ, ਗਿਆਨ ਸਿੰਘ ਸ਼ਾਹਵਾਲਾ, ਜੱਗਾ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸਾਥੀ ਦਿਲਬਾਗ ਸਿੰਘ ਜ਼ੀਰਾ ਨੇ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All