DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫਦ ਡੀ ਐੱਸ ਈ (ਸੈਕੰਡਰੀ) ਨੂੰ ਮਿਲਿਆ

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਇੱਕ ਵਫਦ ਨੇ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਮਿਲ ਕੇ  ਅਧਿਆਪਕ ਵਰਗ ਨਾਲ ਜੁੜੀਆਂ ਲੰਬਿਤ ਮੰਗਾਂ ਅਤੇ ਪ੍ਰਸ਼ਾਸਕੀ ਮਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਸੰਗਠਨ ਦੇ ਸੂਬਾ ਸਕੱਤਰ ਰੇਸ਼ਮ ਸਿੰਘ...

  • fb
  • twitter
  • whatsapp
  • whatsapp
Advertisement
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਇੱਕ ਵਫਦ ਨੇ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਮਿਲ ਕੇ  ਅਧਿਆਪਕ ਵਰਗ ਨਾਲ ਜੁੜੀਆਂ ਲੰਬਿਤ ਮੰਗਾਂ ਅਤੇ ਪ੍ਰਸ਼ਾਸਕੀ ਮਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।

ਸੰਗਠਨ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੁਆਣਾ ਅਤੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਵਫਦ ਵੱਲੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਚੋਇਸ ਦਿਵਾਉਣ, ਪ੍ਰਾਇਮਰੀ ਤੋਂ ਮਾਸਟਰ, ਮਾਸਟਰ ਤੋਂ ਲੈਕਚਰਾਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲ ਤੱਕ ਦੀਆਂ ਪ੍ਰੋਮੋਸ਼ਨਾਂ ਤੁਰੰਤ ਕਰਨ, ਮੈਡੀਕਲ ਬਿੱਲਾਂ ਦੀ ਬਕਾਇਆ ਅਦਾਇਗੀ ਅਤੇ 1250 ਅਧਿਆਪਕਾਂ ’ਤੇ ਥੋਪੇ ਗਏ ਬ੍ਰਿਜ਼ ਕੋਰਸ ਨੂੰ ਰੱਦ ਕਰਨ ਦੀ ਮੰਗ ਰੱਖੀ ਗਈ।

ਇਸ ਤੋਂ ਇਲਾਵਾ ਚੋਣ ਡਿਊਟੀ ਦੌਰਾਨ ਮ੍ਰਿਤਕ ਅਧਿਆਪਕ ਜਸਕਰਨ ਸਿੰਘ ਅਤੇ ਉਸ ਦੀ ਪਤਨੀ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ, ਸੰਗਰੂਰ ਵਿੱਚ ਅਧਿਆਪਕਾਂ ’ਤੇ ਦਰਜ ਹੋ ਕੇ ਰੱਦ ਹੋਈ ਐਫ਼.ਆਈ.ਆਰ. ਦੇ ਮਾਮਲੇ ਦਾ ਛੇਤੀ ਨਿਪਟਾਰਾ ਕਰਨ ਅਤੇ ਆਦਰਸ਼ ਸਕੂਲ ਚਾਉਕੇ ਨਾਲ ਸਬੰਧਤ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਵੀ ਉਠਾਈ ਗਈ।
ਉਨ੍ਹਾਂ ਦੱਸਿਆ ਕਿ ਡੀ ਐੱਸ ਈ (ਸੈਕੰਡਰੀ) ਵੱਲੋਂ ਵਫਦ ਨੂੰ ਭਰੋਸਾ ਦਿਵਾਇਆ ਗਿਆ ਕਿ ਅਗਲੇ ਹਫਤੇ ਪ੍ਰਾਇਮਰੀ ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਟ ਹੋਏ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਕਾਡਰ ਦੀਆਂ ਪ੍ਰੋਮੋਸ਼ਨਾਂ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾ ਰਹੀ ਹੈ ਅਤੇ ਹੋਰ ਕਾਡਰਾਂ ਦੀਆਂ ਪ੍ਰੋਮੋਸ਼ਨਾਂ ਵੀ ਕ੍ਰਮਵਾਰ ਕੀਤੀਆਂ ਜਾਣਗੀਆਂ। ਬ੍ਰਿਜ਼ ਕੋਰਸ ਮਸਲੇ ’ਤੇ ਐੱਸ.ਸੀ.ਈ.ਆਰ.ਟੀ. ਨਾਲ ਵਿਚਾਰ-ਵਟਾਂਦਰਾ ਕਰਕੇ ਹੱਲ ਕੱਢਣ ਬਾਰੇ ਵੀ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਕਈ ਆਗੂ ਹਾਜ਼ਰ ਸਨ।
Advertisement
Advertisement
×