ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਵਹੀਰਾਂ ਤੇਜ਼

ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਵਹੀਰਾਂ ਤੇਜ਼

ਟਿਕਰੀ ਬਾਰਡਰ ’ਤੇ ਵਿਆਹ ਦੇ ਸ਼ਗਨਾਂ ਦੀ ਮਾਇਆ ਭੇਟ ਕਰਦਾ ਹੋਇਆ ਨਵ-ਵਿਆਹਿਆ ਜੋੜਾ।

ਮਨੋਜ ਸ਼ਰਮਾ

ਬਠਿੰਡਾ, 1 ਮਾਰਚ

ਬਠਿੰਡਾ ਜ਼ਿਲ੍ਹਾ ਦਾ ਪਿੰਡ ਮਹਿਮਾ ਸਰਕਾਰੀ ਨੇ ਕੇਂਦਰ ਸਰਕਾਰ ਦੀ ਨੀਤੀਆਂ ਤੇ ਲਗਾਤਾਰ ਵਿਰੋਧ ਦਰਜ ਕਰਵਾਉਂਦਿਆਂ ਪਿੰਡ ਦੇ ਗੁਰੂ ਘਰ ਤੋਂ ਅਰਦਾਸ ਕਰਨ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਬਰਜਿੰਦਰ ਸਿੰਘ ਬਰਾੜ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਬਰਾੜ ਨੇ 6ਵਾਂ ਜਥਾ ਰਵਾਨਾ ਕੀਤਾ। ਇਸ ਮੌਕੇ ਦਿੱਲੀ ਜਾਣ ਵਾਲੇ ਬੀਕੇਯੂ ਉਗਰਾਹਾਂ ਦੇ ਮੈਂਬਰਾਂ ਨੇ ਮਹਿੰਦਰ ਸਿੰਘ ਮਾਨ, ਦਰਸ਼ਨ ਸਿੰਘ ਜੱਜ, ਲਵਪ੍ਰੀਤ ਸਿੰਘ ਮਾਨ, ਸ਼ਾਮ ਸ਼ਰਮਾ, ਚੰਦ ਸ਼ਰਮਾ, ਬੋਹੜ ਸਿੰਘ ਅਕਾਲੀ, ਪੱਪਾ ਸਿੰਘ ਮਾਨ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵੱਲੋਂ ਲਗਾਤਾਰ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਖੇਤੀ ਬਿੱਲਾਂ ਦੀ ਵਾਪਸੀ ਤੱਕ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਐਲਾਨ ਕੀਤਾ ਕਿ ਮੋਦੀ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਣਗੇ ਪਿੰਡ ਵੱਲੋਂ ਦੁੱਧ ਤੋਂ ਇਲਾਵਾ ਹੋਰ ਖਾਣ ਪੀਣ ਦਾ ਰਸਦ ਵੀ ਭੇਜਿਆ ਗਿਆ। ਇਸ ਮੌਕੇ ਸਾਬਕਾ ਸਰਪੰਚ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਦੇਖਦਿਆਂ ਪੱਖੇ ਵੀ ਭੇਜੇ ਗਏ ਹਨ ਅਤੇ ਜੇ ਲੋੜ ਪਈ ਤਾਂ ਕੂਲਰ ਤੋਂ ਲੈ ਕੇ ਏਅਰ ਕੰਡੀਸ਼ਨਰ ਤੱਕ ਵੀ ਟਰਾਲੀਆਂ ਵਿੱਚ ਫਿੱਟ ਕਰ ਕੇ ਭੇਜੇ ਜਾਣਗੇ। ਇਸ ਮੌਕੇ ਬੀਕੇਯੂ ਦੇ ਝੰਡੇ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਦਿੱਲੀ ਲਈ ਰਵਾਨਾ ਹੋਏ।

ਟੱਲੇਵਾਲ (ਲਖਵੀਰ ਸਿੰਘ ਚੀਮਾ) ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਲਗਾਤਾਰ ਕਿਸਾਨਾਂ ਦੇ ਕਾਫ਼ਲੇ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ 14ਵਾਂ ਜੱਥਾ ਦਿੱਲੀ ਮੋਰਚੇ ਲਈ ਟਰੇਨ ਰਾਹੀਂ ਰਵਾਨਾ ਹੋਇਆ। ਇਸ ਮੌਕੇ ਜੱਥੇਬੰਦੀ ਆਗੂ ਸੰਪੂਰਨ ਸਿੰਘ ਚੂੰਘਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੁਲੇਖਾ ਹੈ ਕਿ ਕਿਸਾਨ ਸੰਘਰਸ਼ ਤੋਂ ਪਿੱਛੇ ਹੱਟ ਜਾਣਗੇ। ਪਰ ਇਹ ਮਾਮਲਾ ਪੰਜਾਬ ਦੀ ਹੋਂਦ ਨਾਲ ਜੁੜਿਆ ਹੋਇਆ ਹੈ। ਜਿਸ ਕਰਕੇ ਆਪਣੀ ਹੋਂਦ ਬਚਾਉਣ ਲਈ ਪੰਜਾਬ ਦਾ ਅੰਨਦਾਤਾ ਕਦੇ ਵੀ ਪਿੱਛੇ ਨਹੀਂ ਹਟੇਗਾ। ਪਿੰਡ ਤੋਂ ਲਗਾਤਾਰ ਕਿਸਾਨਾਂ ਦੇ ਕਾਫ਼ਲੇ ਆਪਣੀ ਵਾਰੀ ਅਨੁਸਾਰ ਦਿੱਲੀ ਜਾ ਰਹੇ ਹਨ। ਭਾਵੇਂ ਕਿਸਾਨਾਂ ਨੂੰ ਸਾਲਾਂ ਬੱਧੀ ਮੋਰਚਾ ਲਗਾਉਣਾ ਪਵੇ, ਕਿਸਾਨ ਇਸ ਲਈ ਪੂਰੀ ਤਰਾਂ ਤਿਆਰ ਹਨ। ਪਰ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਪਿੱਛੇ ਨਹੀਂ ਹਟਣਗੇ।

ਨਵ-ਵਿਆਹੇ ਜੋੜੇ ਵੱਲੋਂ ਸ਼ਗਨਾਂ ਦੇ ਪੈਸੇ ਕਿਸਾਨ ਮੋਰਚੇ ਨੂੰ ਭੇਟ

ਬੁਢਲਾਡਾ (ਐਨ.ਪੀ.ਸਿੰਘ) ਇੱਥੋਂ ਨੇੜਲੇ ਪਿੰਡ ਉੱਡਤ ਸੈਦੇਵਾਲਾ ਦੇ ਨੌਜਵਾਨ ਬਲਜੀਤ ਸਿੰਘ ਗਿੱਲ ਪੁੱਤਰ ਪ੍ਰੇਮ ਪ੍ਰਕਾਸ਼ ਸਿੰਘ ਗਿੱਲ ਨੇ ਆਪਣੇ ਵਿਆਹ ਸਮਾਗਮ ਤੋਂ ਬਾਅਦ ਆਪਣੀ ਨਵੀਂ ਵਿਆਹੀ ਪਤਨੀ ਮਨਵੀਰ ਕੌਰ ਪੁੱਤਰੀ ਗੁਰਦਿਆਲ ਸਿੰਘ ਵਾਸੀ ਨੱਥੂਵਾਲ ਗਰਵਾ ਜ਼ਿਲ੍ਹਾ ਮੋਗਾ ਵੱਲੋਂ ਆਪਣੀ ਸ਼ਾਦੀ ਦੇ ਸ਼ਗਨਾਂ ਦੀ ਮਾਇਆ ਅੱਜ ਦਿੱਲੀ ਦੇ ਟਿੱਕਰੀ ਬਾਰਡਰ ਉੱਤੇ ਸਥਿਤ ਸੰਯੁਕਤ ਕਿਸਾਨ ਮੋਰਚੇ ਨੂੰ ਭੇਟ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੇ ਚਾਚਾ ਪਰਸ਼ੋਤਮ ਸਿੰਘ ਗਿੱਲ, ਐਡਵੋਕੇਟ ਬਲਕਰਨ ਸਿੰਘ ਬੱਲੀ, ਕੁਲ ਹਿੰਦ ਪ੍ਰਗਤੀਸ਼ੀਲ ਸਭਾ ਪੰਜਾਬ ਦੀ ਆਗੂ ਜਸਵੀਰ ਕੌਰ ਨੱਤ ਸ਼ਾਮਲ ਸਨ। ਅਧਿਆਪਕ ਆਗੂ ਨਾਜ਼ਰ ਸਿੰਘ ਬੋਹਾ ਨੇ ਦੱਸਿਆ ਕਿ ਇਹ ਨਵ-ਵਿਆਹਿਆ ਜੋੜਾ ਕੈਨੇਡਾ ਦੇ ਸਰੀ ਸ਼ਹਿਰ ਦਾ ਵਸਨੀਕ ਵੀ ਬਣ ਗਿਆ ਹੈ। ਜੱਟ ਸਿੱਖ ਗਿੱਲ ਗੋਤੀ ਪਿੰਡ ਉੱਡਤ ਸੈਦੇਵਾਲਾ ਦੇ ਲੋਕਾਂ ਵਿੱਚ ਇਸ ਨਵੀਂ ਪਿਰਤ ਦੀ ਭਾਰੀ ਖੁਸ਼ੀ ਵੇਖਣ ਨੂੰ ਮਿਲੀ। ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਇਸ ਕਾਰਜ ਲਈ ਖੁਸ਼ੀ ਮਨਾਉਂਦਿਆਂ ਵਿਆਂਹਦੜ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀ ਮੁਬਾਰਕਬਾਦ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All