ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 18 ਅਪਰੈਲ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਪੁਲੀਸ ’ਤੇ ਮੋਗਾ ਜ਼ਿਲ੍ਹੇ ’ਚ ਅੱਜ ਕਿਸਾਨਾਂ ’ਤੇ ਕਥਿਤ ਲਾਠੀਚਾਰਜ ਕਰਨ ਦਾ ਦੋਸ਼ ਲਾਉਂਦਿਆਂ, ਇਸ ਕਾਰਵਾਈ ਦੀ ਨਿੰਦਾ ਕੀਤੀ ਹੈ।
ਸ੍ਰੀ ਮਾਨ ਅਨੁਸਾਰ ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਕਿਸਾਨ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਆਮਦ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਦਲੀਲ ਦਿੱਤੀ ਕਿ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਵਿਰੋਧ ਕਰ ਰਹੇ ਸਨ ਪਰ ਇਸ ਦੌਰਾਨ ਕਥਿਤ ਤੌਰ ’ਤੇ ਭਾਜਪਾ ਆਗੂਆਂ ਅਤੇ ਪੁਲੀਸ ਨੇ ਮਾਹੌਲ ਨੂੰ ਵਿਗਾੜਿਆ। ਸ੍ਰੀ ਮਾਨ ਨੇ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਕਰਕੇ ਕਾਰਵਾਈ ਕਰਨ ਅਤੇ ਹਿਰਾਸਤ ’ਚ ਲਏ ਕਿਸਾਨਾਂ ਨੂੰ ਬਗ਼ੈਰ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।