ਆਂਗਣਵਾੜੀ ਵਰਕਰਾਂ ਵੱਲੋਂ ਖਜ਼ਾਨਾ ਮੰਤਰੀ ਦੇ ਹਲਕੇ ’ਚ ਪ੍ਰਦਰਸ਼ਨ

ਕਾਂਗਰਸ ਸਰਕਾਰ ਵਿਰੁੱਧ ਲਾਏ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼

ਆਂਗਣਵਾੜੀ ਵਰਕਰਾਂ ਵੱਲੋਂ ਖਜ਼ਾਨਾ ਮੰਤਰੀ ਦੇ ਹਲਕੇ ’ਚ ਪ੍ਰਦਰਸ਼ਨ

ਬਠਿੰਡਾ ਵਿੱਚ ਰੋਸ ਮਾਰਚ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

ਬਠਿੰਡਾ, 28 ਨਵੰਬਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਸ਼ਹਿਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਤੇ ਫੇਰ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।

ਇਨ੍ਹਾਂ ਵਰਕਰਾਂ ਤੇ ਹੈਲਪਰਾਂ ਨੇ ਬੱਸ ਸਟੈਂਡ ਤੋਂ ਰੋਸ ਮਾਰਚ ਸ਼ੁਰੂ ਕਰਕੇ ਮਹਿਣਾ ਚੌਕ, ਧੋਬੀ ਬਾਜ਼ਾਰ, ਸਦਭਾਵਨਾ ਚੌਕ, ਗੋਲ ਡਿੱਗੀ ਤੋਂ ਹੋ ਕੇ ਫਾਇਰ ਬ੍ਰਿਗੇਡ ਚੌਕ ਵਿੱਚ ਸਮਾਪਤ ਕੀਤਾ। ਇਸ ਮੌਕੇ ਹਰਗੋਬਿੰਦ ਕੌਰ ਨੇ ਕਾਂਗਰਸ ਪਾਰਟੀ ਦੀ ਸਰਕਾਰ ’ਤੇ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ। ਜਦੋਂ ਕਿ ਉਹ ਸਾਰੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਵਿੱਚ ਗਈਆਂ ਸਨ ਤੇ ਉਨ੍ਹਾਂ ਨੂੰ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਨਾਂ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ 2017 ਤੋਂ ਖੋਹੇ ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ ਤੇ ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰ ਨੂੰ ਦਿੱਤਾ ਜਾਵੇ।‌ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਗੁਆਂਢੀ ਸੂਬੇ ਹਰਿਆਣਾ ਦੀ ਤਰਜ਼ ’ਤੇ ਹਰ ਮਹੀਨੇ 12 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ। ਇਸ ਤੋਂ ਇਲਾਵਾ ਜਥੇਬੰਦੀ ਦੀਆਂ ਬਾਕੀ ਸਾਰੀਆਂ ਮੰਗਾਂ ਮੰਨੀਆਂ ਜਾਣ।‌ ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨੇਆਣਾ, ਅੰਮ੍ਰਿਤਪਾਲ ਕੌਰ ਬੱਲੂਆਣਾ, ਜਸਵੀਰ ਕੌਰ ਬਠਿੰਡਾ, ਲਾਭ ਕੌਰ ਪਥਰਾਲਾ, ਸਤਵੰਤ ਕੌਰ ਤਲਵੰਡੀ, ਜਸਵਿੰਦਰ ਕੌਰ ਭਗਤਾ, ਜਸਵਿੰਦਰ ਕੌਰ ਬੱਬੂ ਦੋਦਾ, ਕਿਰਨਜੀਤ ਕੌਰ ਭੰਗਚੜ੍ਹੀ, ਪਰਮਜੀਤ ਕੌਰ ਰੁਲਦੂ ਵਾਲਾ, ਸੋਮਾ ਰਾਣੀ ਬਠਿੰਡਾ, ਕਿਰਪਾਲ ਕੌਰ ਰਾਮਪੁਰਾ, ਸੁਖਪਾਲ ਕੌਰ ਫੂਲ, ਰੀਟਾ ਰਾਣੀ ਮੌੜ, ਕੰਵਲਜੀਤ ਕੌਰ ਸ਼ੇਰਾਂ ਵਾਲੀ, ਗਗਨ ਮੱਲਣ ਤੇ ਮਨਮੀਤ ਕੌਰ ਨਥਾਣਾ, ਚਰਨਜੀਤ ਕੌਰ ਸੇਲਬਰਾਹ ਆਦਿ ਆਗੂ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All