ਸ਼ਗਨ ਕਟਾਰੀਆ
ਬਠਿੰਡਾ, 5 ਜੂਨ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਇੱਥੇ ਆਪਣੇ ਵਿਭਾਗ ਦੇ ਨਿੱਜੀਕਰਨ ਵਿਰੁੱਧ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਖ਼ਾਨ ਅਤੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਤਿਉਣਾ ਨੇ ਕਿਹਾ ਕਿ ਪਾਣੀ ਸਪਲਾਈ ਦੇ ਨਾਂਅ ਹੇਠ ਸਰਕਾਰ ਇਕ ਨਵੀਂ ਪੇਂਡੂ ਜਲ ਸਪਲਾਈ ਕੰਪਨੀ ਦੇ ਗਠਨ ਦਾ ਐਲਾਨ ਕਰ ਚੁੱਕੀ ਹੈ। ਇਹ ਇਕ ਨਿੱਜੀ ਕੰਪਨੀ ਹੋਵੇਗੀ। ਜਲ ਸਪਲਾਈ ਲਈ ਜੋ ਨਹਿਰੀ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ, ਉਨ੍ਹਾਂ ਵਿਚ 64 ਪ੍ਰਤੀਸ਼ਤ ਖਰਚੇ ਸੰਸਾਰ ਬੈਂਕ ਅਤੇ 36 ਪ੍ਰਤੀਸ਼ਤ ਰਾਜ ਸਰਕਾਰ ਵੱਲੋਂ ਕੀਤੇ ਜਾਣਗੇ।ਵਿਖਾਵਾਕਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਪਾਣੀ ਸਪਲਾਈ ਕਰਨ ਦੇ ਨਾਂਅ ਹੇਠ ਜਾਰੀ ‘ਸਪੈਸ਼ਲ ਪਰਪਜ਼ ਵਹੀਕਲ’ ਸਕੀਮ ਦੀ ਨਿਖੇਧੀ ਕੀਤੀ।
ਜਲਾਲਾਬਾਦ/ਮੰਡੀ ਘੁਬਾਇਆ(ਚੰਦਰ ਪ੍ਰਕਾਸ਼ ਕਾਲੜਾ, ਕੁਲਦੀਪ ਸਿੰਘ ਬਰਾੜ)
ਪੇਂਡੂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਘਰਾਂ ਦਾ ਪ੍ਰਬੰਧ ਨਿੱਜੀ ਕੰਪਨੀਆਂ ਨੂੰ ਦੇਣ ਦੇ ਵਿਰੋਧ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਫੈਸਲੇ ਤਹਿਤ ਅੱਜ ਇਥੇ ਸਬ ਡਵੀਜ਼ਨ ਦਫਤਰ ਗੁਮਾਨੀਵਾਲਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਥੇ ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ, ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ ਚੱਕ ਜਾਨੀਸਰ, ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਸੋਢੀ, ਬ੍ਰਾਂਚ ਜਲਾਲਾਬਾਦ ਦੇ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਨੇ ਨਿਖੇਧੀ ਕੀਤੀ