ਮਨੋਜ ਸ਼ਰਮਾ
ਬਠਿੰਡਾ, 3 ਜੁਲਾਈ
ਬਠਿੰਡਾ ਵਿੱਚ ਅੱਜ ਯੂਨਾਈਟਿਡ ਅਕਾਲੀ ਦਲ, ਆਮ ਆਦਮੀ ਪਾਰਟੀ, ਦਲ ਖ਼ਾਲਸਾ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਸਖ਼ਤ ਵਿਰੋਧ ਕੀਤਾ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਹੋਇਆ ਦੋਸ਼ ਲਾਏ ਕਿ ਚਾਚੇ ਭਤੀਜੇ ਦੀ ਯਾਰੀ ਪੰਜਾਬ ਨੂੰ ਤਬਾਹ ਕਰ ਰਹੀ ਹੈ। ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁਤਲੇ ਸਾੜੇ ਗਏ। ਜਿਵੇਂ ਹੀ ਸਿੱਖ ਜਥੇਬੰਦੀ ਨੇ ਵਿੱਤ ਮੰਤਰੀ ਦੇ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਪਹਿਲਾਂ ਤੋਂ ਹੀ ਆਰੀਆ ਸਮਾਜ ਚੌਕ ਵਿੱਚ ਕੀਤੀ ਗਈ ਬੈਰੀਕੇਡਿੰਗ ’ਤੇ ਰੋਕ ਲਿਆ।