ਭਾਕਿਯੂ ਉਗਰਾਹਾਂ ਵੱਲੋਂ ਫ਼ਸਲੀ ਮੁਆਵਜ਼ੇ ਲਈ ਧਰਨਾ

ਭਾਕਿਯੂ ਉਗਰਾਹਾਂ ਵੱਲੋਂ ਫ਼ਸਲੀ ਮੁਆਵਜ਼ੇ ਲਈ ਧਰਨਾ

ਫ਼ਸਲੀ ਮੁਆਵਜ਼ੇ ਲਈ ਬਠਿੰਡਾ ’ਚ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 21 ਜਨਵਰੀ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਨਥਾਣਾ ਨਾਲ ਸਬੰਧਿਤ ਵਰਕਰ ਅੱਜ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਦੀ ਮੰਗ ਲੈ ਕੇ ਏਡੀਸੀ ਨੂੰ ਮਿਲੇ।

ਕਿਸਾਨ ਆਗੂ ਹੁਸ਼ਿਆਰ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਕਾਫ਼ੀ ਸਮਾਂ ਜਦੋਂ ਪ੍ਰਸ਼ਾਸਨ ਨੇ ਕਿਸਾਨਾਂ ਦੀ ਕੋਈ ਗੱਲ ਨਾ ਸੁਣੀ ਤਾਂ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਏਡੀਸੀ ਦੇ ਨਾਲ ਗੱਲਬਾਤ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਏਡੀਸੀ ਨੇ ਭਰੋਸਾ ਦਿੱਤਾ ਕਿ ਸੋਮਵਾਰ ਤੱਕ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਕਮ ਪਾ ਦਿੱਤੀ ਜਾਵੇਗੀ ਅਤੇ ਅੱਜ ਸ਼ਾਮ ਪੰਜ ਵਜੇ ਤੱਕ ਨਰਮੇ ਦੇ ਮੁਆਵਜ਼ੇ ਦੇ ਲਾਭਪਾਤਰੀਆਂ ਦੀਆਂ ਲਿਸਟਾਂ ਪਿੰਡਾਂ ਵਿੱਚ ਲਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਲਖਵੀਰ ਸਿੰਘ ਅਤੇ ਸਿਮਰਜੀਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਸ਼ਵਾਸ਼ਘਾਤ ਕਰਨ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਹਰ ਹਾਲਤ ਵਿੱਚ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿਵਾਇਆ ਜਾਵੇਗਾ। ਇਸ ਮੌਕੇ ਨਗਰ ਸਿੰਘ, ਬਿਕਰਮਜੀਤ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All