ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 2 ਨਵੰਬਰ
ਡਾ. ਬੂਟਾ ਸਿੰਘ ਸਿੱਧੂ ਨੂੰ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਨਵੇਂ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ’ਤੇ ਤਿੰਨ ਸਾਲ ਲਈ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਤੌਂ ਪਹਿਲਾਂ ਡਾ. ਬੂਟਾ ਸਿੰਘ ਸਿੱਧੂ ਇਸੇ ਯੂਨੀਵਰਸਿਟੀ ਵਿਚ ਬਤੌਰ ਰਜਿਸਟਰਾਰ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਨ੍ਹਾਂ ਤੋਂ ਪਹਿਲਾਂ ਡਾ. ਈਸ਼ਰਪਾਲ ਸਿੰਘ ਨੇ ਬਤੌਰ ਵਾਈਸ ਚਾਂਸਲਰ ਆਪਣੀਆਂ ਸੇਵਾਵਾਂ ਨਿਭਾਈਆਂ।