Draupdi Murmu ਰਾਸ਼ਟਰਪਤੀ ਦਰੋਪਦੀ ਮੁਰਮੂ ਅਗਲੇ ਹਫ਼ਤੇ ਬਠਿੰਡਾ ਆਉਣਗੇ
ਕੇਂਦਰੀ ਯੂਨੀਵਰਸਿਟੀ ਘੁੱਦਾ ਤੇ ਏਮਸ ਦੀ ਕਾਨਵੋਕੇਸ਼ਨ ’ਚ ਹੋਣਗੇ ਸ਼ਾਮਲ
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 4 ਮਾਰਚ
Advertisement
ਰਾਸ਼ਟਰਪਤੀ ਦਰੋਪਦੀ ਮੁਰਮੂ 11 ਮਾਰਚ ਨੂੰ ਬਠਿੰਡਾ ਦਾ ਦੌਰਾ ਕਰਨਗੇ।
ਉਹ ਇੱਥੇ ਕੇਂਦਰੀ ਯੂਨੀਵਰਸਿਟੀ ਘੁੱਦਾ ਅਤੇ ਏਮਸ ਦੀ ਕਾਨਵੋਕੇਸ਼ਨ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਦੌਰੇ ਨੂੰ ਲੈ ਕੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਸੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿਲਮੱਠ ਨਾ ਵਰਤੀ ਜਾਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕੀਤਾ ਜਾਵੇ।
Advertisement
×