ਪੱਤਰ ਪ੍ਰੇਰਕ
ਬਠਿੰਡਾ, 18 ਅਕਤੂਬਰ
ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪਾਸੋਂ ਪ੍ਰਾਪਤ ਹਦਾਇਤਾਂ ਦੇ ਮੱਦੇਨਜ਼ਰ ਦੀਵਾਲੀ ਦੇ ਤਿਉਹਾਰ ਤੇ ਗੁਰਪੁਰਬ ਦਿਹਾੜੇ ਮੌਕੇ ਪਟਾਖਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ 6 ਥਾਵਾਂ ’ਤੇ ਲਗਾਈਆਂ ਜਾਣ ਵਾਲੀਆਂ ਸਟਾਲਾਂ ਲਈ ਆਰਜ਼ੀ ਲਾਇਸੈਂਸ ਸਬੰਧੀ ਦੁਬਾਰਾ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਮ ਲੋਕਾਂ ਤੋਂ ਦਰਖ਼ਾਸਤਾਂ ਸਿਰਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਦੇ ਸੇਵਾ ਕੇਂਦਰ ਰਾਹੀਂ ਮਿਤੀ 19 ਅਕਤੂਬਰ 2022 ਸ਼ਾਮ 3 ਵਜੇ ਤੱਕ ਪ੍ਰਾਪਤ ਕੀਤੀਆ ਜਾਣੀਆਂ ਹਨ ਅਤੇ ਡਰਾਅ ਉਸੇ ਦਿਨ ਹੀ ਸ਼ਾਮ 5 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਮੀਟਿੰਗ ਹਾਲ ਵਿਖੇ ਕੱਢਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਨਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੁੱਚੋਂ ਮੰਡੀ, ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਰਾਮਾਂ ਮੰਡੀ, ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਗਰਾਂਊਂਡ, ਤਲਵੰਡੀ ਸਾਬੋ, ਖੇਡ ਸਟੇਡੀਅਮ ਨੇੜੇ ਸੂਆ ਵਾਲਾ ਪੁਲ, ਮੰਡੀ ਰਾਮਪੁਰਾ ਫੂਲ ਅਤੇ ਐਸਐਸਡੀ ਹਾਈ ਸਕੂਲ ਮੌੜ ਵਿਖੇ ਲਗਾਈਆਂ ਜਾਣ ਵਾਲੀਆਂ ਸਟਾਲਾਂ ਲਈ ਆਰਜ਼ੀ ਲਾਇਸੈਂਸ ਸਬੰਧੀ ਡਰਾਅ 19 ਅਕਤੂਬਰ 2022 ਸ਼ਾਮ 5 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਿਤ ਮੀਟਿੰਗ ਹਾਲ ਵਿਖੇ ਕੱਢੇ ਜਾਣਗੇ।