ਪੱਤਰ ਪੇ੍ਰਕ
ਬਠਿੰਡਾ, 17 ਅਕਤੂਬਰ
ਪੰਜਾਬ ਦੀਆਂ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਇਕਾਈ ਮਹਿਮਾ ਸਰਜਾ ਤੇ ਸਿਵੀਆ ਦੇ ਬੱਸ ਅੱਡੇ ’ਤੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ ਤੇ ਮਨਦੀਪ ਸਿੰਘ ਸਿਵੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਮਹੀਨੇ ਸੰਗਰੂਰ ਵਿੱਚ ਸਾਂਝੇ ਮੋਰਚੇ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਲਾਏ ਤਿੰਨ ਰੋਜ਼ਾ ਦਿਨ ਰਾਤ ਦੇ ਧਰਨੇ ਸਮੇਂ ਗੱਲਬਾਤ ਕਰਨ ਦੇ ਵਾਅਦੇ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ 18 ਅਕਤੂਬਰ ਨੂੰ ਪਿੰਡ ਕਾਲਵਣਜਾਰਾ ਵਿੱਚ ਮੁੱਖ ਮੰਤਰੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।