ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਿਮਾ ਸਰਜਾ ’ਚ ਨਵੀਂ ਮੰਦਰ ਕਮੇਟੀ ਦੀ ਚੋਣ

ਕਮਲਜੀਤ ਸ਼ਰਮਾ ਸਰਬਸੰਮਤੀ ਨਾਲ ਬਣੇ ਪ੍ਰਧਾਨ
ਮੰਦਰ ਦੀ ਨਵੀਂ ਚੁਣੀ ਕਮੇਟੀ ਦੇ ਅਹੁਦੇਦਾਰ।
Advertisement

ਪੱਤਰ ਪ੍ਰੇਰਕ

ਬਠਿੰਡਾ, 4 ਮਈ

Advertisement

ਪਿੰਡ ਮਹਿਮਾ ਸਰਜਾ ਵਿੱਚ ਸਥਿਤ ਸ੍ਰੀ ਦੁਰਗਾ ਮੰਦਰ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਚੋਣਾਂ ਵਿੱਚ ਕਮਲਜੀਤ ਸ਼ਰਮਾ ਨੂੰ ਸਰਬਸੰਮਤੀ ਨਾਲ ਮੰਦਰ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਨਵਨਿਯੁਕਤ ਸੈਕਟਰੀ ਰਿੰਕੂ ਸਿੰਗਲਾ ਨੇ ਦੱਸਿਆ ਕਿ ਮੰਦਰ ਦੀ ਨਵੀਂ ਕਮੇਟੀ ਵਿੱਚ ਕੁੱਲ 15 ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਿੰਡ ਦੇ ਪੰਚ, ਸਰਪੰਚ, ਨੰਬਰਦਾਰ ਅਤੇ ਹੋਰ ਮੋਹਤਬਰ ਆਗੂ ਵੀ ਸ਼ਾਮਲ ਹਨ।

ਪਿੰਡ ਦੇ ਮੌਜੂਦਾ ਸਰਪੰਚ ਗੁਰਜੀਤ ਕੌਰ, ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਤੇ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਆਸ ਜਤਾਈ ਕਿ ਇਹ ਟੀਮ ਮੰਦਰ ਦੀ ਉਤਸ਼ਾਹ ਨਾਲ ਸੇਵਾ ਕਰੇਗੀ।

ਕਮੇਟੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੰਦਰ ਦੀ ਸਫਾਈ, ਪ੍ਰਬੰਧ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਇਸ ਤੋਂ ਇਲਾਵਾ, ਮੰਦਰ ਦੇ ਵਿਕਾਸ ਲਈ ਭਵਿੱਖ ’ਚ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।

Advertisement