ਮਨਪ੍ਰੀਤ ਬਾਦਲ ਨੂੰ ਚੋਣ ਵਾਅਦੇ ਚੇਤੇ ਕਰਵਾਉਣ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਬਠਿੰਡਾ ਵਿੱਚ ਰੋਸ ਮਾਰਚ

ਸ਼ਗਨ ਕਟਾਰੀਆ

ਬਠਿੰਡਾ, 24 ਨਵੰਬਰ

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਆਪਣੀਆਂ ਮੰਗਾਂ ਦੇ ਸਬੰਧ ’ਚ ਅੱਜ ਇਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ। ਫਰੰਟ ’ਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ’ਚੋਂ ਦਰਸ਼ਨ ਸਿੰਘ ਮੌੜ, ਗੁਰਸੇਵਕ ਸਿੰਘ ਸੰਧੂ, ਕੁਲਵੰਤ ਸਿੰਘ ਕਿੰਗਰਾ, ਨਾਇਬ ਸਿੰਘ ਔਲਖ ਅਤੇ ਮਨਜੀਤ ਸਿੰਘ ਪੰਜੂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ‘ਚੁੱਪ ਵੱਟਣ’ ਦੀ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ। ਡੀਏ ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਹੋਵੇ। ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਖਾਲੀ ਪੋਸਟਾਂ ਭਰੀਆਂ ਜਾਣ ਅਤੇ ਪੋਸਟਾਂ ’ਚ ਕੀਤੀ ਜਾ ਰਹੀ ਕਟੌਤੀ ਬੰਦ ਹੋਵੇ। ਆਹਲੂਵਾਲੀਆ ਕਮੇਟੀ ਦੀ ਰਿਪੋਰਟ ਰੱਦ ਕੀਤੀ ਜਾਵੇ। ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਕੀਤੇ ਜਾਣ। ਬਠਿੰਡਾ ਥਰਮਲ ਪਲਾਂਟ ਨੂੰ ਪਰਾਲੀ ’ਤੇ ਚਲਾਇਆ ਜਾਵੇ। ਸੰਘਰਸ਼ਕਾਰੀ ਮੁਲਾਜ਼ਮਾਂ ਨੂੰ ਰੰਜਿਸ਼ ਤੇ ਬਦਲਾ-ਲਊ ਭਾਵਨਾਵਾਂ ਤਹਿਤ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਪ੍ਰਦਰਸ਼ਨ ਵਿਚ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧਾਂ ਵਜੋਂ ਮੱਖਣ ਸਿੰਘ ਖਣਗਵਾਲ, ਕਿਸ਼ੋਰ ਚੰਦ ਗਾਜ, ਹਰਜਸ ਸਿੰਘ ਬਰਾੜ, ਅੰਮ੍ਰਿਤ ਪਾਲ ਸਿੰਘ, ਜਸਵੀਰ ਸੀਰਾ, ਗੁਰਬਚਨ ਸਿੰਘ ਜੱਸੀ, ਰਘਬੀਰ ਸਿੰਘ ਸੈਣੀ, ਐੱਸਐੱਸ ਯਾਦਵ, ਸੰਪੂਰਨ ਸਿੰਘ, ਕਾਕਾ ਸਿੰਘ, ਬਿੱਕੀ ਸਿੰਘ, ਅਰੁਣ ਕੁਮਾਰ, ਸੁਖਮੰਦਰ ਧਾਲੀਵਾਲ, ਸੁਖਚੈਨ ਸਿੰਘ, ਜੀਤ ਰਾਮ ਦੋਦੜਾ, ਦਰਸ਼ਨ ਸਿੰਘ, ਗੁਰਦੇਵ ਸਿੰਘ ਕੋਟ ਫੱਤਾ, ਬਾਬੂ ਸਿੰਘ ਗੋਨਿਆਣਾ, ਪ੍ਰਕਾਸ਼ ਸਿੰਘ, ਮਿੱਠੂ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All