ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਗੁੱਸਾ ਕੱਢਿਆ

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਗੁੱਸਾ ਕੱਢਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪੁਤਲੇ ਫੂਕਦੇ ਹੋਏ ਪੈਨਸ਼ਨਰ ਤੇ ਯੂਟੀ ਮੁਲਾਜ਼ਮ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ
ਬਠਿੰਡਾ, 6 ਅਪਰੈਲ

ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 6ਵੇਂ ਪੇ ਕਮਿਸ਼ਨ ਦੀ ਮਿਆਦ ਵਧਾਉਣ ਵਾਲਾ ਪੱਤਰ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਗਿਆ। ਪੀ.ਐੱਸ.ਐੱਮ.ਐੱਸ.ਯੂ. ਦੇ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਹਾਜ਼ਰ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਮੇਘ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ 2017 ਸਮੇਂ ਕੀਤੇ ਵਾਅਦੇ 4 ਸਾਲ ਦਾ ਸਮਾਂ ਬੀਤ ਜਾਣ ਬਾਅਦ ਵੀ ਪੂਰੇ ਨਹੀਂ ਕੀਤੇ। ਉਨ੍ਹਾਂ ਕੈਪਟਨ ਸਰਕਾਰ ਤੇ ਦੋਸ਼ ਲਗਾਏ ਕਿ ਸਰਕਾਰ ਬਣਨ ’ਤੇ 6ਵਾਂ ਪੇਅ ਕਮਿਸ਼ਨ 6 ਮਹੀਨਿਆਂ ਅੰਦਰ-ਅੰਦਰ ਲਾਗੂ ਕਰ ਦਿੱਤਾ ਜਾਵੇਗਾ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਡੀ.ਏ ਦਾ ਬਕਾਇਆ ਤੁਰੰਤ ਦਿੱਤਾ ਜਾਵੇਗਾ ਅਤੇ ਪੂਰੀ ਤਨਖ਼ਾਹ ਤੇ ਰੈਗੂਲਰ ਭਰਤੀ ਕੀਤੀ ਜਾਵੇਗੀ ਪਰ ਕੈਪਟਨ ਅਮਰਿੰਦਰ ਸਿੰਘ ਨੇ 4 ਸਾਲ ਦਾ ਸਮਾਂ ਬੀਤ ਜਾਣ ਬਆਦ ਵੀ ਇਹ ਵਾਅਦੇ ਪੂਰੇ ਨਹੀਂ ਕੀਤੇ। ਇਸ ਮੌਕੇ ਦੀਦਾਰ ਸਿੰਘ ਬਰਾੜ ਸੂਬਾ ਪ੍ਰਧਾਨ ਭੂਮੀ ਰੱਖਿਆ ਵਿਭਾਗ, ਗੁਰਪ੍ਰੀਤ ਸਿੰਘ ਬਰਾੜ ਸੂਬਾ ਪ੍ਰਧਾਨ ਸਹਿਕਾਰਤਾ ਵਿਭਾਗ, ਪਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਫੂਡ ਸਪਲਾਈ ਵਿਭਾਗ, ਕੁਲਦੀਪ ਸ਼ਰਮਾ ਜ਼ਿਲ੍ਹਾ ਪ੍ਰਧਾਨ ਡੀ.ਸੀ.ਦਫ਼ਤਰ ਬਠਿੰਡਾ, ਬਲਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਜਲ ਸਰੋਤ ਵਿਭਾਗ, ਸ੍ਰਪ੍ਰੀਤ ਸਿੰਘ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਠਿੰਡਾ, ਸੁਖਜੀਤ ਸਿੰਘ ਆਬਕਾਰੀ ਤੇ ਕਰ ਵਿਭਾਗ ਬਠਿੰਡਾ, ਸੁਰਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਆਈ.ਟੀ.ਆਈ. ਬਠਿੰਡਾ ਆਦਿ ਨੇ ਸੰਬੋਧਨ ਕੀਤਾ।

ਫਰੀਦਕੋਟ (ਜਸਵੰਤ ਜੱਸ): ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਦੀ ਪੂਰਤੀ ਨਾ ਹੋਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ। ਮੰਗਾਂ ਮੰਨਣ ਤੋਂ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਤੋਂ ਰੋਹ ਵਿੱਚ ਆਏ ਮੁਲਾਜ਼ਮਾਂ ਨੇ ਸਥਾਨਕ ਮਿਨੀ ਸਕੱਤਰੇਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਅਤੇ ਜਾਰੀ ਨੋਟੀਫਿਕੇਸ਼ਨ ਕਾਪੀਆਂ ਸਾੜੀਆਂ। ਰੈਲੀ ਨੂੰ ਮਨਿਸਟਰੀਅਲ ਸਟਾਫ ਦੇ ਸੂਬਾਈ ਆਗੂਆਂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਡੀਸੀ ਦਫਤਰ ਕਰਮਚਾਰੀ ਯੂਨੀਅਨ, ਮਨਿਸਟਰੀਅਲ਼ ਸਟਾਫ਼ ਦੇ ਜ਼ਿਲ੍ਹਾ ਪ੍ਰਧਾਨ ਦੀ ਸੂਬਾਈ ਆਗੂ ਅਮਰੀਕ ਸਿੰਘ ਸੰਧੂ ਤੋਂ ਇਲਾਵਾ ਅਧਿਆਪਕ ਆਗੂ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਅਤੇ ਅਸ਼ੋਕ ਕੌਸ਼ਲ, ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ, ਦਰਜਾ ਚਾਰ ਦੇ ਨਛੱਤਰ ਸਿੰਘ ਭਾਣਾ ਅਤੇ ਕਸਤੂਰੀ ਲਾਲ ਡੀ. ਸੀ. ਦਫਤਰ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਅਤੇ ਬਲਬੀਰ ਸਿੰਘ ਡੀ. ਸੀ. ਦਫਤਰ ਨੇ ਸੰਬੋਧਨ ਕੀਤਾ।ਧਰਨਕਾਰੀਆਂ ਨੂੰ ਜ਼ਿਲ੍ਹਾ ਪ੍ਰਧਾਨ ਰਵਿੰਦਰਪਾਲ ਸਿੰਘ, ਸੰਦੀਪ ਸਿੰਘ, ਅਮਰਜੀਤ ਸਿੰਘ, ਜਸਵੰਤ ਸਿੰਘ ਮੌਜੋ, ਅਮਰਦੀਪ ਕੌਰ, ਜਸਬੀਰ ਢੰਡ, ਮੱਖਣ ਸਿੰਘ ਉੱਡਤ, ਰਾਜ ਕੁਮਾਰ ਰੰਗਾ, ਲਕਸ਼ਵੀਰ ਸਿੰਘ, ਰਮੇਸ਼ ਕੌਰ ਅਤੇ ਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

ਬਰਨਾਲਾ (ਪਰਸ਼ੋਤਮ ਬੱਲੀ): ਪੰਜਾਬ ਦੇ ਮੁੁਲਾਜ਼ਮਾਂ ਲਈ ਗਠਿਤ ਕੀਤੇ ਪੇਅ ਕਮਿਸ਼ਨ ਦੀ ਮਿਆਦ ਵਿੱਚ ਇੱਕ ਵਾਰ ਫਿਰ ਵਾਧਾ ਕਰਨ ‘ਤੇ ਮੁੁਲਾਜ਼ਮਾਂ ਦਾ ਰੋਸ ਤਿੱਖਾ ਹੋ ਗਿਆ ਹੈ ਅਤੇ ਸੂਬਾਈ ਸੱਦੇ ’ਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਮੁੁਲਾਜ਼ਮਾਂ ਨੇ ਪੇਅ ਕਮਿਸ਼ਨ ਦੀ ਮਿਆਦ ਵਧਾਉਣ ਵਾਲੇ ਨੋਟੀਫਿਕੇਸਨ ਦੀਆਂ ਕਾਪੀਆਂ ਸਾੜਕੇ ਆਪਣਾ ਰੋਸ ਪ੍ਰਗਟਾਇਆ| ਇਸ ਤੋਂ ਪਹਿਲਾਂ ਅੱਜ ਮੁੁਲਾਜ਼ਮਾਂ ਨੇ ਡੀ.ਸੀ. ਦਫਤਰ ਬਰਨਾਲਾ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ|

ਪੈਨਸ਼ਨਰ ਆਗੂ ਬਖਸ਼ੀਸ਼ ਸਿੰਘ, ਪੰਜਾਬ ਸੁੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਕੁੁਮਾਰ, ਮੋਹਨ ਸਿੰਘ ਵੇਅਰ ਹਾਊਸ ਤੇ ਮੱਖਣ ਸਿੰਘ ਮਨਿਸਰੀਅਲ ਸਟਾਫ ਯੂਨੀਅਨ ਨੇ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਮੁੁਲਾਜ਼ਮਾਂ ਨਾਲ ਵਾਅਦੇ ਕਰਕੇ ਮੁੱਕਰ ਰਹੀ ਹੈ ਅਤੇ ਹਰ ਵਾਰ ਪੇਅ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੀ ਬਜਾਏ ਇਸ ਦੀ ਮਿਆਦ ਵਿੱਚ ਵਾਧਾ ਕਰ ਕੇ ਪੰਜਾਬ ਦੇ ਲੱਖਾਂ ਮੁੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਆਸਾਂ ‘ਤੇ ਪਾਣੀ ਫੇਰ ਦਿੰਦੀ ਹੈ। ਆਗੂਆਂ ਕਿਹਾ ਕਿ ਹੁੁਣ ਆਰ ਪਾਰ ਦੀ ਲੜਾਈ ਵਿੱਢੀ ਜਾਵੇਗੀ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All