ਕਿਸਾਨਾਂ ਦੀ ਹਮਾਇਤ ’ਚ ਉਤਰੇ ਮੁਲਾਜ਼ਮ

ਕਿਸਾਨਾਂ ਦੀ ਹਮਾਇਤ ’ਚ ਉਤਰੇ ਮੁਲਾਜ਼ਮ

ਕਿਸਾਨ ਸੰਘਰਸ਼ ਵਿਚ ਸ਼ਮੂਲੀਅਤ ਮੌਕੇ ਸ਼ਹਿਰ ਵਿਚ ਰੋਸ ਮਾਰਚ ਕਰਦੀਆਂ ਹੋਈਆਂ ਅਧਿਆਪਕ ਜਥੇਬੰਦੀਆਂ। -ਫ਼ੋਟੋ ਪੰਜਾਬੀ ਟ੍ਰਿਬਿਊਨ

ਪੱਤਰ ਪੇ੍ਰਕ
ਬਠਿੰਡਾ, 25 ਸਤੰਬਰ 

ਮਨੋਜ ਸ਼ਰਮਾ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਬਿੱਲਾਂ ਦੇ ਖਿਲਾਫ਼ ਪੰਜਾਬ ਬੰਦ ਦੀ ਹਮਾਇਤ ਵਿੱਚ ਬਠਿੰਡੇ ਜ਼ਿਲ੍ਹੇ ਦੇ ਸਿਰਮੌਰ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਟੀਚਰਜ਼ ਹੋਮ ਬਠਿੰਡਾ ਵਿੱਚ ਇਕੱਤਰ ਹੋ ਕੇ ਕਿਸਾਨਾਂ ਦੀ ਹਮਾਇਤ ਵਿੱਚ ਰੈਲੀ ਕਰਨ ਉਪਰੰਤ ਰੋਸ ਮਾਰਚ ਟੀਚਰ ਹੋਮ ਤੋਂ ਫੌਜੀ ਚੌਕ ਹੁੰਦੇ ਹੋਏ ਮਿਨੀ ਸੈਕਟਰੀਏਟ ਅੱਗੇ ਕਿਸਾਨਾਂ ਦੇ ਬੰਦ ’ਚ ਦੌਰਾਨ ਚੱਲ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਅੱਜ ਦੇ ਇਸ ਇਕੱਠ ਵਿੱਚ ਅਧਿਆਪਕ ਜਥੇਬੰਦੀ ਡੀਟੀਐੱਫ, ਈਟੀਟੀ ਟੀਚਰ ਯੂਨੀਅਨ, ਠੇਕਾ ਮੁਲਾਜ਼ਮ ਮੋਰਚਾ, ਪੰਜਾਬ ਮਨਿਸਟੀਰੀਅਲ ਸਟਾਫ ਯੂਨੀਅਨ ਬਠਿੰਡਾ, 5178 ਮਾਸਟਰ ਕੇਡਰ ਯੂਨੀਅਨ, ਐੱਸ.ਐੱਸ.ਏ/ਰਮਸਾ ਅਧਿਆਪਕ ਯੂਨੀਅਨ ,ਅਧਿਆਪਕ ਦਲ ਅਤੇ ਮਨਰੇਗਾ ਯੂਨੀਅਨ ਦੇ ਆਗੂ ਅਤੇ ਕਾਰਕੁਨ ਸ਼ਾਮਲ ਹੋਏ। ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਗੁਰਵਿੰਦਰ ਪੰਨੂੰ ਨੇ ਕਿਹਾ ਕਿ ਖੇਤੀ ਬਿੱਲ ਸਰਕਾਰੀ ਸਿਸਟਮ ਨੂੰ ਤਬਾਹ ਕਰਕੇ ਖੇਤੀ ਸੈਕਟਰ ਵਿੱਚ ਨਿੱਜੀ ਕਾਰਪੋਰੇਟ ਘਰਾਣਿਆਂ ਅਤੇ ਵੱਡੀਆਂ ਕੰਪਨੀਆਂ ਲਈ ਰਾਹ ਖੋਲ੍ਹਣ ਵਾਲੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...