ਪੱਤਰ ਪ੍ਰੇਰਕ
ਬਠਿੰਡਾ 15 ਮਾਰਚ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਬਾਡੀ ਨੇ ਕਾਂਗਰਸ ਪਾਰਟੀ ਅਤੇ ਤਤਕਾਲੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਰ ’ਤੇ ਬਾਜ਼ਾਰਾਂ ਵਿੱਚ ਦੀ ਜੇਤੂ ਮਾਰਚ ਕੱਢਿਆ, ਜਿਸ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਹਾਰ ਵਿੱਚ ਸ਼ਹਿਰ ਵਾਸੀਆਂ ਵੱਲੋਂ ਵੱਡਾ ਯੋਗਦਾਨ ਪਾਇਆ ਹੈ ਇਸ ਲਈ ਉਹ ਧੰਨਵਾਦ ਕਰਦੇ ਹਨ। ਜਾਣਕਾਰੀ ਅਨੁਸਾਰ ਮੁਲਾਜ਼ਮਾਂ ਨੇ ਬਠਿੰਡਾ ਵਿਚ ਮਨਪ੍ਰੀਤ ਬਾਦਲ ਖ਼ਿਲਾਫ਼ ਆਪਣੀਆਂ ਮੰਗਾਂ ਦੀ ਪੂਰਤੀ ਲਈ ਬਹੁਤ ਰੋਸ ਮੁਜ਼ਾਹਰੇ ਕੀਤੇ ਸਨ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਈ। ਇਸ ਜੇਤੂ ਮਾਰਚ ਵਿੱਚ ਸੂਬੇ ਦੇ ਸੀਨੀਅਰ ਆਗੂ ਮੇਘ ਸਿੰਘ ਸਿੱਧੂ ਸੂਬਾ ਚੇਅਰਮੈਨ, ਵਾਸਵੀਰ ਸਿੰਘ ਭੁੱਲਰ ਸੂਬਾ ਪ੍ਰਧਾਨ ਪੀਐੱਸਐੱਮਐੱਸਯੂ ,ਡੀਸੀ ਦਫਤਰ ਯੂਨੀਅਨ ਦੇ ਸੂਬਾ ਪ੍ਰਧਨ ਗੁਰਨਾਮ ਸਿੰਘ ਵਿਰਕ, ਖੁਸਕਰਨਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਪੀਐੱਸਐੱਮਐੱਸਯੂ ਸ੍ਰੀ ਮੁਕਤਸਰ ਸਹਬਿ, ਅਮਰੀਕ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਨਵਨਿੰਦਰ ਸਿੰਘ ਨਵੀ ਜ਼ਿਲ੍ਹਾ ਪ੍ਰਧਾਨ ਮੁਹਾਲੀ, ਗੁਰਜੀਵਨ ਸਿੰਘ ਬਰਾੜ ਸੂਬਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ, ਜਸਕਰਨ ਸਿੰਘ ਸੂਬਾ ਪ੍ਰਧਾਨ ਨਹਿਰੀ ਪਟਵਾਰ ਯੂਨੀਅਨ, ਵਰਿੰਦਰ ਢੋਸੀਵਾਲ ਸੀਨੀਅਰ ਸੂਬਾ ਮੀਤ ਪ੍ਰਧਾਨ ਡੀਸੀ ਦਫਤਰ ਨੇ ਸ਼ਮੂਲੀਅਤ ਕੀਤੀ।