ਰੁਜ਼ਗਾਰ ਸੇਵਕਾਂ ਵੱਲੋਂ ਏਡੀਸੀ ਦਫ਼ਤਰ ਅੱਗੇ ਧਰਨਾ

ਰੁਜ਼ਗਾਰ ਸੇਵਕਾਂ ਵੱਲੋਂ ਏਡੀਸੀ ਦਫ਼ਤਰ ਅੱਗੇ ਧਰਨਾ

ਪੱਤਰ ਪ੍ਰੇਰਕ
ਬਠਿੰਡਾ, 26 ਅਕਤੂਬਰ

ਜ਼ਿਲ੍ਹੇ ਅੰਦਰ ਮਗਨਰੇਗਾ ਵਿਚ ਨੌਕਰੀ ਕਰ ਰਹੇ 61 ਗਰਾਮ ਰੁਜ਼ਗਾਰ ਸੇਵਕਾਂ ਨੂੰ ਦੂਰ ਦੁਰਾਡੇ ਬਲਾਕਾਂ ਵਿਚ ਬਦਲੀਆਂ ਕਰਨ ਦੇ ਵਿਰੋਧ ਵਿਚ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਦੇ ਜ਼ਿਲ੍ਹਾ ਪਰਿਸ਼ਦ ਦੀ ਦੂਸਰੀ ਮੰਜ਼ਿਲ ਸਥਿਤ ਦਫ਼ਤਰ ਅੱਗੇ ਜ਼ਿਲ੍ਹੇ ਦੇ ਸਮੂਹ ਮਗਨਰੇਗਾ ਸਟਾਫ਼ ਵੱਲੋਂ ਧਰਨਾ ਦਿੱਤਾ ਗਿਆ।ਇਸ ਦੌਰਾਨ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਗਰਾਮ ਰੁਜ਼ਗਾਰ ਸੇਵਕ ਪਿਛਲੇ 12 ਸਾਲਾਂ ਤੋਂ ਠੇਕਾ ਆਧਾਰਿਤ ਨੌਕਰੀ ਕਰ ਰਹੇ ਹਨ। ਭਰਤੀ ਦੇ ਇਸ਼ਤਿਹਾਰ ’ਚ ਇਸ ਗੱਲ ਨੂੰ ਪ੍ਰਮੁੱਖਤਾ ਦਿੱਤੀ ਗਈ ਸੀ ਕਿ ਕੱਚੇ ਮੁਲਾਜ਼ਮਾਂ ਦੀਆਂ ਨਿਗੂਣੀਆਂ ਤਨਖ਼ਾਹਾਂ ਹੋਣ ਕਰ ਕੇ ਉਨ੍ਹਾਂ ਦੀ ਨਿਯੁਕਤੀ ਲੋਕਲ ਬਲਾਕਾਂ ’ਚ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ। ਏਡੀਸੀ ਵਿਕਾਸ ਪਰਮਵੀਰ ਸਿੰਘ ਨਾਲ ਗਰਾਮ ਰੁਜ਼ਗਾਰ ਸੇਵਕ ਦੀਆਂ ਮੰਗਾਂ ਸਬੰਧੀ ਗੱਲ ਕੀਤੀ ਤਾਂ ਉਨ੍ਹਾਂ ਇਹ ਕਹਿ ਕੇ ਫ਼ੋਨ ਕੱਟ ਦਿੱਤਾ ਕਿ ਰੁਜ਼ਗਾਰ ਸੇਵਕ ਹੀ ਮਾਮਲੇ ਬਾਰੇ ਦੱਸ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All