ਬਠਿੰਡਾ ਦੇ ਛੇ ਪਿੰਡਾਂ ਦੇ ਕਿਸਾਨਾਂ ਨੇ ਮੁੱਖ ਮੰਤਰੀ ਤੇ ਪੰਚਾਇਤ ਮੰਤਰੀ ਖ਼ਿਲਾਫ਼ ਭੜਾਸ ਕੱਢੀ : The Tribune India

ਬਠਿੰਡਾ ਦੇ ਛੇ ਪਿੰਡਾਂ ਦੇ ਕਿਸਾਨਾਂ ਨੇ ਮੁੱਖ ਮੰਤਰੀ ਤੇ ਪੰਚਾਇਤ ਮੰਤਰੀ ਖ਼ਿਲਾਫ਼ ਭੜਾਸ ਕੱਢੀ

ਬਠਿੰਡਾ ਦੇ ਛੇ ਪਿੰਡਾਂ ਦੇ ਕਿਸਾਨਾਂ ਨੇ ਮੁੱਖ ਮੰਤਰੀ ਤੇ ਪੰਚਾਇਤ ਮੰਤਰੀ ਖ਼ਿਲਾਫ਼ ਭੜਾਸ ਕੱਢੀ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਸਾਨ।- ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

ਬਠਿੰਡਾ, 24 ਜੂਨ

ਬਠਿੰਡਾ ਜ਼ਿਲ੍ਹੇ ਦੇ 6 ਪਿੰਡਾਂ ਦੇ ਕਿਸਾਨਾਂ ਨੇ ਅੱਜ ਸਮੂਹਿਕ ਤੌਰ ’ਤੇ ਇਕੱਠੇ ਹੋ ਕੇ ਬਠਿੰਡਾ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕੋਸਦਿਆਂ ਆਪਣੀ ਭੜਾਸ ਕੱਢੀ ਤੇ ਮਾਨ ਸਰਕਾਰ ’ਤੇ ਮੋਦੀ ਸਰਕਾਰ ਦੀ ਤਰਜ਼ ’ਤੇ ਚੱਲਣ ਦੇ ਦੋਸ਼ ਲਾਏ। ਬੀਤੀ ਕੱਲ੍ਹ ਸ਼ਾਮ ਉਕਤ ਪਿੰਡਾਂ ਦੇ ਨੁਮਾਇੰਦਿਆਂ ਵੱਲੋਂ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜ਼ਿਲ੍ਹੇ ਦੇ ਛੇ ਪਿੰਡਾਂ ਜੀਦਾ, ਖੇਮੂਆਣਾ, ਜੰਡਾਂ ਵਾਲਾ, ਗੋਨਿਆਣਾ ਖੁਰਦ, ਵਿਰਕ ਕਲਾਂ ਅਤੇ ਹਰਰਾਏਪੁਰ ਵੱਲੋਂ ਪਿੰਡ ਹਰਰਾਏਪੁਰ ਵਿੱਚ ਰੱਖੀ ਮੀਟਿੰਗ ਦੌਰਾਨ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਮੁੱਖ ਬੁਲਾਰੇ ਦਿਲਬਰ ਸਿੰਘ ਜੀਦਾ ਨੇ ਪ੍ਰੈੱਸ ਕਲੱਬ ਬਠਿੰਡਾ ਵਿੱਚ ਆਪਣੀਆਂ ਜ਼ਮੀਨਾਂ ਦੇ ਮਾਲਕੀ ਹੱਕ ਦਾ ਪੁਲੰਦਾ ਮੀਡੀਆ ਸਾਹਮਣੇ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁਰਖੇ ਸਦੀਆਂ ਤੋਂ ਜ਼ਮੀਨਾਂ ਦੀ ਕਾਸ਼ਤ ਕਰ ਰਹੇ ਹਨ ਪਰ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਬਿਨਾਂ ਵਜਾ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਅਕਾਲੀ ਸਰਕਾਰ ਵੱਲੋਂ 2011 ਵਿੱਚ ਉਨ੍ਹਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੰਦਿਆਂ 2012 ਵਿੱਚ ਇੰਤਕਾਲ ਵੀ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਜ਼ਮੀਨਾਂ ’ਤੇ ਕਦੇ ਵੀ ਪੰਚਾਇਤ ਕਾਬਜ਼ ਨਹੀਂ ਰਹੀ ਅਤੇ ਨਾ ਹੀ ਮਾਲ ਵਿਭਾਗ ਦੇ ਰਿਕਾਰਡ ਵਾਲੇ ਖਾਨੇ ਵਿੱਚ ਪੰਚਾਇਤ ਦੇ ਨਾਮ ਇਨ੍ਹਾਂ ਜ਼ਮੀਨ ਨੂੰ ਦਰਸਾਇਆ ਗਿਆ ਹੈ। ਬਠਿੰਡੇ ਜ਼ਿਲ੍ਹੇ ਦੇ ਪਿੰਡ ਜੀਦਾ ਦੀ 155 ਏਕੜ, ਖੇਮੂਆਣਾ ਦੀ 119 ਏਕੜ, ਜੰਡਾਂਵਾਲਾ ਦੀ 1475 ਏਕੜ, ਗੋਨਿਆਨਾ ਖੁਰਦ ਦੀ 274 ਏਕੜ, ਹਰ ਰਾਏਪੁਰ ਦੀ 923 ਏਕੜ ਅਤੇ ਵਿਰਕ ਕਲਾਂ ਦੀ 755 ਏਕੜ ਸ਼ਾਮਲਾਟ ਜ਼ਮੀਨਾਂ ਘੋਸ਼ਿਤ ਕਰਦਿਆਂ ਲੰਮੇ ਸਮੇਂ ਤੋਂ ਜ਼ਮੀਨਾਂ ’ਤੇ ਕਾਸ਼ਤ ਕਰ ਰਹੇ ਕਿਸਾਨਾਂ ਵਿੱਚ ਹੜਕੰਪ ਮੱਚਿਆ ਹੋਇਆ ਹੈ। ਬੁਲਾਰਿਆਂ ਅਮਰਜੀਤ ਸਿੰਘ ਸਾਬਕਾ ਸਰਪੰਚ ਜੰਡਾਂਵਾਲਾ, ਬਲਜੀਤ ਸਿੰਘ ਸਰਪੰਚ ਖੇਮੂਆਣਾ, ਜਗਮੀਤ ਸਿੰਘ ਸਰਪੰਚ ਹਰਰਾਏਪੁਰ ਅਤੇ ਦਿਲਬਰ ਸਿੰਘ ਜੀਦਾ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਤਕਰੀਬਨ ਅੱਧੀ ਸਦੀ ਤੋਂ ਉਨ੍ਹਾਂ ਦੇ ਪੁਰਖੇ ਇਨ੍ਹਾਂ ਜ਼ਮੀਨਾਂ ’ਤੇ ਕਾਸ਼ਤ ਕਰਦੇ ਆ ਰਹੇ ਹਨ। ਉਨ੍ਹਾਂ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜ਼ਮੀਨਾਂ ’ਤੇ ਕਿਸੇ ਵੀ ਤਰ੍ਹਾਂ ਪੰਜਾਬ ਸਰਕਾਰ ਨੂੰ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All