DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਫਰੀਦਕੋਟ ਮਹਾਪੰਚਾਇਤ ਤੋਂ ਪਹਿਲਾਂ ਪੁਲੀਸ ਦੀ ਸਖ਼ਤੀ: ਡੱਲੇਵਾਲ ਨਜ਼ਰਬੰਦ, ਕਈ ਕਿਸਾਨ ਹਿਰਾਸਤ ’ਚ

ਪੁਲੀਸ ਦੀ ਸਖ਼ਤੀ ਵਿਰੁੱਧ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਚੱਕਾ ਜਾਮ ਅਤੇ ਰੋਸ ਮਾਰਚ

  • fb
  • twitter
  • whatsapp
  • whatsapp
featured-img featured-img
ਵੱਡੀ ਗਿਣਤੀ ਵਿੱਚ ਬਠਿੰਡਾ ਪੁਲੀਸ ਸਟੇਸ਼ਨ ਦੇ ਬਾਹਰ ਕਿਸਾਨਾਂ ਦਾ ਇਕੱਠ, ਫੋਟੋ: ਅਰਚਿਤ
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਵੱਲੋਂ ਅੱਜ ਫਰੀਦਕੋਟ ਵਿਖੇ ਉਲੀਕੀ ਗਈ ਵਿਸ਼ਾਲ ‘ਕਿਸਾਨ ਮਹਾਪੰਚਾਇਤ’ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਵੱਡੀ ਗਿਣਤੀ ਕਿਸਾਨਾਂ ਨੂੰ ਪੁਲੀਸ ਵੱਲੋਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਰੋਕ ਲਿਆ ਗਿਆ ਅਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਪਹਿਲਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਉਨ੍ਹਾਂ ਦੀ ਫਰੀਦਕੋਟ ਸਥਿਤ ਰਿਹਾਇਸ਼ ’ਤੇ ਹੀ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪੁਲੀਸ ਨੇ ਕਿਸਾਨਾਂ ਨੂੰ ਫਰੀਦਕੋਟ ਵੱਲ ਵਧਣ ਤੋਂ ਰੋਕਣ ਲਈ ਥਾਂ-ਥਾਂ ਨਾਕੇਬੰਦੀ ਕਰਕੇ ਭਾਰੀ ਫੋਰਸ ਤਾਇਨਾਤ ਕੀਤੀ ਹੋਈ ਸੀ।

ਪੁਲੀਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨਾਂ ਨੇ ਕਈ ਥਾਵਾਂ ’ਤੇ ਸੜਕਾਂ ’ਤੇ ਧਰਨੇ ਲਗਾ ਕੇ ਚੱਕਾ ਜਾਮ ਕਰ ਦਿੱਤਾ। ਬਠਿੰਡਾ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਮੰਡੀ ਕਲਾਂ ਪਿੰਡ ਕੋਲ ਰਾਮਪੁਰਾ-ਮੌੜ ਮਾਰਗ ਨੂੰ ਪੂਰੀ ਤਰ੍ਹਾਂ ਬਲਾਕ ਕਰ ਦਿੱਤਾ। ਦੂਜੇ ਪਾਸੇ, ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਵੀ ਕਿਸਾਨਾਂ ਨੇ ਰੋਸ ਮਾਰਚ ਕੱਢੇ, ਜਿਸ ਦੌਰਾਨ ਪਿੰਡ ਤਲਵੰਡੀ ਅਕਲੀਆ ਤੋਂ ਪੁਲੀਸ ਨੇ ਕਈ ਕਿਸਾਨਾਂ ਨੂੰ ਬੱਸਾਂ ਵਿੱਚ ਭਰ ਕੇ ਹਿਰਾਸਤ ਵਿੱਚ ਲਿਆ। ਕਿਸਾਨ ਆਗੂਆਂ ਨੇ ਪੁਲੀਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਸ਼ਾਂਤਮਈ ਮੀਟਿੰਗ ਜਾਂ ਧਰਨੇ ਵਿੱਚ ਸ਼ਾਮਲ ਹੋਣਾ ਉਨ੍ਹਾਂ ਦਾ ਜਮਹੂਰੀ ਹੱਕ ਹੈ, ਜਿਸ ’ਤੇ ਸਰਕਾਰ ਧੱਕੇਸ਼ਾਹੀ ਨਾਲ ਰੋਕ ਲਗਾ ਰਹੀ ਹੈ।

Advertisement

ਜ਼ਿਕਰਯੋਗ ਹੈ ਕਿ ਇਹ ਮਹਾਪੰਚਾਇਤ ਪਿਛਲੇ 5 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹਿੱਸੇ ਵਜੋਂ ਬੁਲਾਈ ਗਈ ਸੀ। ਕਿਸਾਨ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ (PADBs) ਦੇ ਬਾਹਰ ਲਗਾਤਾਰ ਧਰਨੇ ਦੇ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਲੰਘੇ ਮਾਰਚ ਮਹੀਨੇ ਵਿੱਚ ਖ਼ੁਦਕੁਸ਼ੀ ਕਰਨ ਵਾਲੇ ਹਰੀ ਨੌਂ ਪਿੰਡ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ, ਵਪਾਰਕ ਬੈਂਕਾਂ ਦੀ ਤਰਜ਼ 'ਤੇ ਸਹਿਕਾਰੀ ਬੈਂਕਾਂ ਵਿੱਚ OTS Scheme ਲਾਗੂ ਕਰਨਾ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਨਾ ਅਤੇ ਸ਼ੰਭੂ-ਖਨੌਰੀ ਬਾਰਡਰ ਮੋਰਚੇ ਦੌਰਾਨ ਚੋਰੀ ਹੋਏ ਸਮਾਨ ਦਾ ਮੁਆਵਜ਼ਾ ਸ਼ਾਮਲ ਹੈ।

Advertisement

ਸੀਨੀਅਰ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪੁਲੀਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੀ ਪੁਰਜ਼ੋਰ ਮਜ਼ੰਮਤ ਕਰਦਿਆਂ ਐਲਾਨ ਕੀਤਾ ਕਿ ਪੁਲੀਸ ਦੀਆਂ ਤਮਾਮ ਰੋਕਾਂ ਦੇ ਬਾਵਜੂਦ ਕਿਸਾਨ ਅੱਜ ਫਰੀਦਕੋਟ ਵਿੱਚ ਆਪਣੀ ਮਹਾਪੰਚਾਇਤ ਹਰ ਹਾਲਤ ਵਿੱਚ ਕਰਨਗੇ।

Advertisement
×