ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਅਗਸਤ
ਇੱਥੇ ਨਛੱਤਰ ਨਗਰ ’ਚ ਆਪਣੇ ਪੇਕੇ ਘਰ ਰਹਿ ਰਹੀ ਕੁਲਵਿੰਦਰ ਕੌਰ ਨੇ ਆਪਣੇ ਪਤੀ ਦਲਜੀਤ ਸਿੰਘ ਵਾਸੀ ਭਗਤਾ ਭਾਈਕਾ ’ਤੇ ਥਾਣਾ ਕੈਨਾਲ ਕਲੋਨੀ ਵਿੱਚ ਆਪਣੇ ਪੁੱਤਰ ਨੂੰ ਅਗਵਾ ਕਰਨ ਦਾ ਕੇਸ ਦਰਜ ਕਰਵਾਇਆ ਹੈ।
ਸ਼ਿਕਾਇਤ ਮੁਤਾਬਿਕ ਕੁਲਵਿੰਦਰ ਕੌਰ ਦੀ ਆਪਣੇ ਪਤੀ ਨਾਲ ਅਣਬਣ ਹੈ ਅਤੇ ਉਹ ਪਿਛਲੇ ਛੇ ਸਾਲਾਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। 15 ਅਗਸਤ ਨੂੰ ਉਸਦਾ ਪਤੀ ਦਲਜੀਤ ਸਿੰਘ ਅਤੇ ਉਸ ਦੇ ਨਾਲ ਆਇਆ ਵੀਰੂ ਵਾਸੀ ਕੋਠਾਗੁਰੂ ਉਸ ਦੇ ਪੁੱਤਰ ਨੂੰ ਜਬਰਦਸਤੀ ਅਗਵਾ ਕਰ ਕੇ ਲੈ ਗਏ। ਪੁਲੀਸ ਨੇ ਮਾਮਲਾ ਦਰਜ ਕਰ ਕੇ ਦਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।