ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦਾ ਦੌਰਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਦਾ ਦੌਰਾ

ਬਠਿੰਡਾ ਸਥਿਤ ਗਣੇਸ਼ਾ ਬਸਤੀ ’ਚ ਲੋਕਾਂ ਨੂੰ ਮਿਲਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ।

ਸ਼ਗਨ ਕਟਾਰੀਆ

ਬਠਿੰਡਾ, 20 ਜੂਨ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਸ ਸ਼ਹਿਰ ਦਾ ਦੌਰਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਜ਼ਿਆਦਾਤਰ ਸਿਫ਼ਾਰਿਸ਼ਾਂ ਨੂੰ ਪੰਜਾਬ ਸਰਕਾਰ ਨੇ ਪ੍ਰਵਾਨ ਕਰਦਿਆਂ, ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿੱਚ ਲਿਆਉਣ ਦੂਰਅੰਦੇਸ਼ੀ ਫੈਸਲਾ ਲਿਆ ਹੈ। ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਵੱਡਾ ਲਾਭ ਪੁੱਜੇਗਾ।

ਅੱਜ ਵਿੱਤ ਮੰਤਰੀ ਨੇ ਜਿੱਥੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਉੱਥੇ ਹੀ ਕਾਂਗਰਸੀ ਵਰਕਰਾਂ ਨਾਲ ਮੇਲ-ਮਿਲਾਪ ਵੀ ਕੀਤਾ। ਉਨ੍ਹਾਂ ਸ਼ਹਿਰ ਅੰਦਰ ਕਾਂਗਰਸੀ ਵਰਕਰਾਂ ਨਾਲ ਕਈ ਮੀਟਿੰਗਾਂ ਕੀਤੀਆਂ ਅਤੇ ਕਰੋਨਾ ਕਾਰਨ ਇਸ ਦੁਨੀਆਂ ਤੋਂ ਵਿੱਛੜ ਗਏ ਲੋਕਾਂ ਦੇ ਘਰਾਂ ਵਿੱਚ ਜਾ ਕੇ ਅਫਸੋਸ ਪ੍ਰਗਟਾਇਆ। ਉਨ੍ਹਾਂ ਆਪਣਾ ਇਹ ਦੌਰਾ ਅਨੂਪ ਨਗਰ ਵਿੱਚ ਭੁਲੇਰੀਆ ਪਰਿਵਾਰ ਦੇ ਘਰ ਤੋਂ ਸ਼ੁਰੂ ਕੀਤਾ ਜਿਸ ਤੋਂ ਬਾਅਦ ਉਹ ਮਤੀ ਦਾਸ ਨਗਰ ਪਹੁੰਚੇ, ਜਿੱਥੇ ਉਨ੍ਹਾਂ ਨੇ ਵਾਰਡ ਨੰਬਰ 13 ਅਤੇ ਵਾਰਡ ਨੰਬਰ 16 ਦੇ ਕ੍ਰਮਵਾਰ ਕੌਂਸਲਰ ਵਿਵੇਕ ਗਰਗ ਅਤੇ ਬਲਰਾਜ ਪੱਕਾ ਦੀ ਹਾਜ਼ਰੀ ਵਿੱਚ ਮੁਹੱਲੇ ਦੇ ਲੋਕਾਂ ਦੇ ਮਸਲੇ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ ਉਹ ਜੋਗਾ ਨਗਰ, ਨਛੱਤਰ ਨਗਰ, ਮਾਡਲ ਟਾਊਨ ਫੇਜ਼ 1 ਅਤੇ 3, ਧੋਬੀਆਣਾ ਬਸਤੀ, ਹਜੂਰਾ ਕਪੂਰਾ ਕਲੋਨੀ, ਕੋਠੇ ਅਮਰਪੁਰਾ, ਪਰਸ ਰਾਮ ਨਗਰ ਅਤੇ ਪ੍ਰਤਾਪ ਨਗਰ ’ਚ ਪਹੁੰਚ ਕੇ ਸ਼ਹਿਰੀਆਂ ਨਾਲ ਗੱਲਬਾਤ ਕੀਤੀ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜ ਪੂਰੀ ਗਤੀ ਨਾਲ ਚਲ ਰਹੇ ਹਨ ਅਤੇ ਵਿਕਾਸ ਦੇ ਕੰਮ ਜਲਦ ਹੀ ਪੂਰੇ ਕੀਤੇ ਜਾਣਗੇ। ਵਿੱਤ ਮੰਤਰੀ ਨੇ ਅੱਜ ਗਣੇਸ਼ਾ ਬਸਤੀ ਵਿੱਚ ਇੱਕ ਕੋਵਿਡ ਟੀਕਾਕਰਨ ਕੈਂਪ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਨੂੰ ਸੰਭਾਵੀ ਤੌਰ ’ਤੇ ਰੋਕਣ ਲਈ ਸ਼ਹਿਰ ਅੰਦਰ ਟੀਕਾਕਰਨ ਕੈਂਪ ਨਿਯਮਤ ਰੂਪ ਵਿੱਚ ਲਾਏ ਜਾ ਰਹੇ ਹਨ। ਇਸ ਮੌਕੇ ਕਾਂਗਰਸੀ ਆਗੂ ਅਰੁਣ ਵਧਾਵਨ, ਕੇ. ਕੇ. ਅਗਰਵਾਲ, ਨਗਰ ਨਿਗਮ ਦੀ ਮੇਅਰ ਬੀਬੀ ਰਮਨ ਗੋਇਲ, ਅਸ਼ੋਕ ਪ੍ਰਧਾਨ, ਰਾਜ ਨੰਬਰਦਾਰ, ਬਲਜਿੰਦਰ ਠੇਕੇਦਾਰ, ਸੰਦੀਪ ਗੋਇਲ, ਪਵਨ ਮਾਨੀ, ਰਾਜਨ ਗਰਗ, ਰਜਿੰਦਰ ਸਿੰਘ, ਵਿਵੇਕ ਗਰਗ, ਬਲਰਾਜ ਪੱਕਾ, ਆਤਮਾ ਸਿੰਘ, ਨੱਥੂ ਰਾਮ, ਪ੍ਰਕਾਸ਼ ਚੰਦ, ਪਰਦੀਪ ਗੋਲ੍ਹਾ, ਬਲਜੀਤ ਸਿੰਘ ਰਾਜੂ ਸਰਾਂ, ਕੰਵਲਜੀਤ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All