ਵਿੱਤ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿੱਤ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮਨਪ੍ਰੀਤ ਸਿੰਘ ਬਾਦਲ।

ਸ਼ਗਨ ਕਟਾਰੀਆ
ਬਠਿੰਡਾ, 2 ਦਸੰਬਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਜਾਗਰੂਕ ਕਰਕੇ ਮੁਲਕ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਦੇਰੀ ਦੇ ਕੀਤੀ ਜਾਵੇ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਸ੍ਰੀ ਬਾਦਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਚੱਲ ਰਹੇ ਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੀਆਂ ਪ੍ਰਾਪਤ ਰਿਪੋਰਟਾਂ ਨੂੰ ਵਾਚਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ-ਮੱਠ ਨਾ ਕੀਤੀ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All