ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਜੇਲ੍ਹ ਭੇਜਿਆ : The Tribune India

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਜੇਲ੍ਹ ਭੇਜਿਆ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਜੇਲ੍ਹ ਭੇਜਿਆ

ਪੱਤਰ ਪ੍ਰੇਰਕ

ਬਠਿੰਡਾ, 24 ਸਤੰਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 12 ਦਿਨਾਂ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮੀਂਹ ਦੌਰਾਨ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਬਠਿੰਡਾ ਕੇਂਦਰੀ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੁਲੀਸ ਟੀਮ ਵੱਲੋਂ ਲਾਰੈਂਸ ਦੀ ਸਿਹਤ ਜਾਂਚ ਕਰਵਾਈ ਗਈ ਸੀ। ਸੁਣਵਾਈ ਮਗਰੋਂ ਪੁਲੀਸ ਲਾਰੈਂਸ ਬਿਸ਼ਨੋਈ ਨੂੰ ਥਾਣਾ ਕੈਂਟ ਲੈ ਕੇ ਆਈ ਤੇ ਇਥੋਂ ਬਾਅਦ ਵਿੱਚ ਉਸ ਨੂੰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ। ਲਾਰੈਂਸ ਦੇ ਵਕੀਲ ਰਣਵੀਰ ਸਿੰਘ ਬੈਨੀਪਾਲ ਨੇ ਦੱਸਿਆ ਥਾਣਾ ਥਰਮਲ ਦੀ ਐੱਫਆਈਆਰ 64 ਅਧੀਨ ਇਕ ਕੇਸ ਵਿੱਚ ਲਾਰੈਂਸ ਨੂੰ ਅੱਜ ਜਸਟਿਸ ਤਨਵੀ ਗੁਪਤਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਬੈਨੀਪਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਡੀਜੀਪੀ ਜੇਲ੍ਹਾਂ ਐੱਸਐੱਸਪੀ ਬਠਿੰਡਾ ਤੇ ਜ਼ਿਲ੍ਹਾ ਸੁਪਰਡੈਂਟ ਨੂੰ ਮੇਲ ਕੀਤੀ ਗਈ ਹੈ ਕਿ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲਾਰੈਂਸ ਨੂੰ ਮੁੜ ਤਿਹਾੜ ਜੇਲ੍ਹ ਭੇਜਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ