ਗੈਂਗਸਟਰ ਦੇ ਭਰਾ ਵੱਲੋਂ ਸੰਘਰਸ਼ਸ਼ੀਲ ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ

ਗੈਂਗਸਟਰ ਦੇ ਭਰਾ ਵੱਲੋਂ ਸੰਘਰਸ਼ਸ਼ੀਲ ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 3 ਜੂਨ

ਪਿੰਡ ਜੈ ਸਿੰਘ ਵਾਲਾ ਦੇ ਇਕ ਪਰਿਵਾਰ ਵੱਲੋਂ ਆਪਣੇ ਸੀਰੀ ਦੀ ਕੀਤੀ ਕਥਿਤ ਕੁੱਟਮਾਰ ਦੇ ਮਾਮਲੇ ’ਚ ਸੰਘਰਸ਼ ਕਰ ਰਹੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੂੰ ਗੈਂਗਸਟਰ ਦੇ ਭਰਾ ਵੱਲੋਂ ਫ਼ੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਸ਼ਿਕਾਇਤ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦਾ ਸਾਂਝਾ ਵਫ਼ਦ ਬਠਿੰਡਾ ਦੇ ਐੱਸਐੱਸਪੀ ਨੂੰ ਮਿਲਿਆ। ਵਫ਼ਦ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਦਵਿੰਦਰ ਬੰਬੀਹਾ ਦਾ ਭਰਾ ਦੱਸਦਿਆਂ ਇਸ ਮਾਮਲੇ ਤੋਂ ਪਿੱਛੇ ਹਟਣ ਲਈ ਕਿਹਾ ਹੈ। ਅਜਿਹਾ ਨਾ ਕਰਨ ’ਤੇ ਉਸ ਨੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All