ਪੱਤਰ ਪ੍ਰੇਰਕ
ਬਠਿੰਡਾ, 1 ਅਗਸਤ
ਨਗਰ ਨਿਗਮ ਦੇ ਸਫ਼ਾਈ ਕਰਮੀ ਚਾਰ ਦਿਨਾਂ ਤੋਂ ਹੜਤਾਲ ’ਤੇ ਹੋਣ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਅੱਜ ਨਗਰ ਨਿਗਮ ਬਠਿੰਡਾ ਵੱਲੋਂ ਸਫ਼ਾਈ ਕਰਮੀਆਂ ਦੀ ਹੜਤਾਲ ਨੂੰ ਵੇਖਦਿਆਂ ਪ੍ਰਸ਼ਾਸਨ ਅਤੇ ਨਗਰ ਨਿਗਮ ਨੇ ਕੂੜਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਪਰ ਮਜ਼ਦੂਰਾਂ ਦਾ ਵਿਰੋਧ ਦੇਖਦਿਆਂ ਇਹ ਕਾਰਜ ਰੋਕਣਾ ਪਿਆ।
ਨਗਰ ਨਿਗਮ ਦੇ ਦਫ਼ਤਰ ਅੱਗੇ ਸਫ਼ਾਈ ਯੂਨੀਅਨ ਦੇ ਪ੍ਰਧਾਨ ਬਿਕਰਮ ਕੁਮਾਰ ਵਿੱਕੀ ਦੀ ਅਗਵਾਈ ਵਿੱਚ ਇਕੱਠੇ ਹੋਏ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਫ਼ਾਈ ਕਰਮੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਨਗਰ ਨਿਗਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਬੁੱਟਰ ਨੇ ਕਿਹਾ ਕਿ ਪਹਿਲਾਂ ਹੀ ਆਊਟਸੋਰਸ ਕਾਮਿਆਂ ਦਾ ਮਤਾ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ।