ਹਲਕਾ ਇੰਚਾਰਜ ਸ਼ਿੰਦਾ ਵੱਲੋਂ ਬਠਿੰਡਾ ਦਿਹਾਤੀ ਦੀਆਂ ਸੜਕਾਂ ਦੇ ਨਵੀਨੀਕਰਨ ਕਰਵਾਇਆ ਗਿਆ ਸ਼ੁਰੂ
17.99 ਕਰੋੜ ਦੀ ਲਾਗਤ ਨਾਲ 84.90 ਕਿੱਲੋਮੀਟਰ ਸੜਕਾਂ ਦੀ ਹੋਵੇਗੀ ਮੁਰੰਮਤ
ਸੰਗਤ ਮੰਡੀ ਵਿਖੇ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਜਸਵਿੰਦਰ ਸ਼ਿੰਦਾ ਅਤੇ ਹੋਰ। ਫੋਟੋ-ਧਰਮਪਾਲ ਸਿੰਘ ਤੂਰ
Advertisement
ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਵੱਲੋਂ ਹਲਕਾ ਦਿਹਾਤੀ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਹਲਕੇ ਦੇ ਸੰਗਤ ਮੰਡੀ,ਜੱਸੀ ਬਾਗਵਾਲੀ,ਚੱਕ ਰੁਲਦੂ ਸਿੰਘ ਵਾਲਾ,ਪਥਰਾਲਾ ਅਤੇ ਕੋਟਲੀ ਸਾਬੋ ਵਿਖੇ ਰੱਖੇ ਗਏ ਸਮਾਗਮਾਂ ਦੌਰਾਨ ਵੱਖ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਕਾਰਜਾਂ ਨੂੰ ਆਰੰਭ ਕਰਵਾਇਆ ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਲਈ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ । ਪੰਜਾਬ ਸਰਕਾਰ ਵੱਲੋਂ ਬਲਾਕ ਸੰਗਤ ਦੀਆਂ ਤਕਰੀਬਨ 84.90 ਕਿੱਲੋਮੀਟਰ ਸੜਕਾਂ ਦੀ ਮੁਰੰਮਤ ਲਈ 17.99 ਕਰੋੜ ਰੁਪਏ ਜਾਰੀ ਕੀਤੇ ਗਏ ਹਨ । ਹਲਕੇ ਦੀਆਂ ਬਾਕੀ ਸੜਕਾਂ ਦੇ ਕੰਮ ਵੀ ਜਲਦ ਸ਼ੁਰੂ ਹੋਣਗੇ ।
Advertisement
Advertisement