ਸਿਹਤ ਮੰਤਰੀ ਵੱਲੋ ਜਾਂਚ ਦੇ ਹੁਕਮ

ਸਿਹਤ ਮੰਤਰੀ ਵੱਲੋ ਜਾਂਚ ਦੇ ਹੁਕਮ

ਮਨੋਜ ਸ਼ਰਮਾ
ਬਠਿੰਡਾ, 12 ਜੁਲਾਈ

ਜ਼ਿਲ੍ਹੇ ਦੀ ਇੱਕ ਮੰਡੀ ਵਿੱਚ ਸੇਵਾਮੁਕਤ ਐ ੱਸਐੱਮਓ ਅਤੇ ਬਠਿੰਡਾ ਹਸਪਤਾਲ ਦੇ ਡੀਐੱਚਓ ਦੀ ਕਥਿਤ ਤੌਰ ’ਤੇ ਦੁਕਾਨ ਦੀ ਸੈਂਪਲਿੰਗ ਸਬੰਧੀ ਆਡੀਓ ਵਾਇਰਲ ਹੋਣ ਮਗਰੋਂ ਸਿਹਤ ਮੰਤਰੀ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੀ ਮੰਡੀ ਵਿਚ ਕੁਝ ਦੁਕਾਨਦਾਰਾਂ ਵੱਲੋਂ ਕਥਿਤ ਮਹੀਨਾ ਦੇਣ ਤੋਂ ਆਨਾਕਾਨੀ ਕਰਨ ਮਗਰੋਂ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇ ਮਾਰੇ ਗਏ ਸਨ। ਸੈਂਪਲ ਲੈਣ ਵਾਲੀ ਟੀਮ ਵੱਲੋਂ ਜ਼ਿਲ੍ਹੇ ਦੇ ਇੱਕ ਸਾਬਕਾ ਐੱਸਐੱਮਓ ਦੇ ਭਰਾ ਦੀ ਦੁਕਾਨ ਦੀ ਸੈਂਪਲਿੰਗ ਮੌਕੇ ਮਾਮਲਾ ਤੂਲ ਫੜ ਗਿਆ। ਸਾਬਕਾ ਐੱਸਐੱਮਓ ਨੇ ਡੀਐੱਚਓ ਨੂੰ ਫੋਨ ਕੀਤਾ ਸੀ ਅਤੇ ਦੋਵਾਂ ਵਿਚਾਲੇ ਹੋਈ ਗੱਲਬਾਤ ਦੀ ਆਡੀਓ ਵਾਇਰਲ ਹੋ ਗਈ ਸੀ। ਇਸ ਵਿਚ 200 ਪ੍ਰਤੀ ਮਹੀਨਾ ਦੇਣ ਦੀ ਗੱਲ ਅਤੇ ਸਿਸਟਮ ਵਿੱਚ ਰਹਿਣ ਦੀ ਗੱਲ ਕੀਤੀ ਗਈ ਹੈ। ਇਹ ਮਾਮਲਾ ਨੱਸਰ ਹੋਣ ਮਗਰੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਂਚ ਕਰਵਾਉਣ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਨਾਲ ਸਬੰਧਿਤ ਡੀਐੱਚਓ ਦਾ ਫੋਨ ਬੰਦ ਆ ਰਿਹਾ ਹੈ। ਸਿਵਲ ਸਰਜਨ ਬਠਿੰਡਾ ਅਮਰੀਕ ਸਿੰਘ ਸੰਧੂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਦੇ ਹੁਕਮਾਂ ’ਤੇ ਇਸ ਮਾਮਲੇ ਦੀ ਸ਼ਿਕਾਇਤ ਐੱਸਐੱਸਪੀ ਬਠਿੰਡਾ ਨੂੰ ਭੇਜ ਦਿੱਤੀ ਗਈ ਹੈ। ਇਸ ਸਬੰਧੀ ਐੱਸਐੱਸਪੀ ਬਠਿੰਡਾ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ, ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All