ਬਠਿੰਡਾ: ਇੱਥੇ ਅੱਜ ਸਿਹਤ ਮੰਤਰੀ ਪੰਜਾਬ ਡਾਕਟਰ ਵਿਜੇ ਕੁਮਾਰ ਸਿੰਗਲਾ ਵੱਲੋਂ ਗੋਨਿਆਣਾ ਮੰਡੀ ਦੇ ਸਿਵਲ ਹਸਪਤਾਲ ਦਾ ਛੁੱਟੀ ਵਾਲੇ ਦਿਨ ਅਚਨਚੇਤ ਦੌਰਾ ਕੀਤਾ। ਉਨ੍ਹਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ । ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਨਿਲ ਗੋਇਲ ਨੇ ਦੱਸਿਆ ਕਿ ਹਸਪਤਾਲ ਵਿਚ ਕੁਝ ਅਸਾਮੀਆਂ ਖਾਲੀ ਹਨ ਜਿਨ੍ਹਾਂ ਨੂੰ ਭਰਨ ਲਈ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਉਨ੍ਹਾਂ ਮੰਗਾਂ ਛੇਤੀ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਡੈਂਟਲ ਸਪੈਸ਼ਲਿਸਟ ਡਾ. ਆਸ਼ੂ ਗਰਗ ਹਾਜ਼ਰ ਸਨ। -ਪੱਤਰ ਪ੍ਰੇਰਕ