ਗਣਤੰਤਰ ਦਿਵਸ ਮੌਕੇ ਵੱਖ-ਵੱਖ ਥਾਈਂ ਸਮਾਗਮ ਕਰਵਾਏ

ਗਣਤੰਤਰ ਦਿਵਸ ਮੌਕੇ ਵੱਖ-ਵੱਖ ਥਾਈਂ ਸਮਾਗਮ ਕਰਵਾਏ

ਸੰਤ ਕਬੀਰ ਸਕੂਲ ਭੁੱਚੋ ਖੁਰਦ ਦੇ ਵਿਦਿਆਰਥੀ ਪ੍ਰੋਗਰਾਮ ਪੇਸ਼ ਕਰਦੇ ਹੋਏ।

ਪੱਤਰ ਪ੍ਰੇਰਕ

ਬਠਿੰਡਾ, 27 ਜਨਵਰੀ

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਚ ਗਣਤੰਤਰ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਕੌਮੀ ਝੰਡਾ ਲਹਿਰਾਇਆ।  ਪ੍ਰੋ. ਸਿੱਧੂ ਨੇ ਮਨੁੱਖਤਾ, ਭਾਈਚਾਰੇ ਅਤੇ ਕੌਮੀ ਅਖੰਡਤਾ ਦੇ ਰਵੱਈਏ ਨੂੰ ਅਪਣਉਣ ਦੀ ਅਪੀਲ ਕੀਤੀ।

ਜੈਤੋ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਇੱਥੇ ਉਪ ਮੰਡਲ ਪ੍ਰਬੰਧਕੀ ਕੰਪਲੈਕਸ ਦੇ ਵਿਹੜੇ ਵਿਚ ਹੋਏ ਸਮਾਗਮ ਦੌਰਾਨ ਐਸਡੀਐਮ ਜੈਤੋ ਡਾ. ਮਨਦੀਪ ਕੌਰ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਨਾਇਬ ਤਹਿਸੀਲਦਾਰ ਜੈਤੋ ਹੀਰਾ ਵੰਤੀ, ਡੀਐੱਸਪੀ ਜੈਤੋ ਪਰਮਿੰਦਰ ਸਿੰਘ, ਜੁਡੀਸ਼ੀਅਲ ਮੈਜਿਸਟ੍ਰੇਟ ਸਬ-ਡਵੀਜ਼ਨ ਜੈਤੋ ਗਗਨਦੀਪ ਸਿੰਘ ਗਰਗ ਆਦਿ ਹਾਜ਼ਰ ਸਨ।  

ਭੁੱਚੋ ਮੰਡੀ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਅਮਰਜੀਤ ਕੌਰ ਸਿੱਧੂ, ਕਾਰਜਸਾਧਕ ਅਫ਼ਸਰ ਤਰੁਣ ਕੁਮਾਰ ਤੇ ਇੰਸਪੈਕਟਰ ਵਿਨੋਦ ਕੁਮਾਰ ਨੇ ਤਿਰੰਗਾ ਝੰਡਾ ਲਹਿਰਾਇਆ। ਇਸੇ ਤਰ੍ਹਾਂ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ਅਤੇ ਲੋਕ ਨਾਚ ਪੇਸ਼ ਕੀਤੇ।

ਜਲਾਲਾਬਾਦ (ਨਿੱਜੀ ਪੱਤਰ ਪ੍ਰੇਰਕ) ਦੇਸ਼ ਦਾ 72ਵਾਂ ਗਣਤੰਤਰ ਦਿਵਸ ਜਲਾਲਾਬਾਦ ਦੇ ਬਹੁਮੰਤਵੀ ਖੇਡ ਸਟੇਡੀਅਮ ’ਚ ਧੂਮ-ਧਾਮ ਨਾਲ ਮਨਾਇਆ ਗਿਆ।

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਪੁਲੀਸ ਲਾਈਨ ’ਚ ਹੋਇਆ ਜਿੱਥੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦੀ ਸਲਾਮੀ ਲਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਰਕਾਰੀ ਮਹਿਲਾ ਕਾਲਜ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸ਼ਹਿਣਾ (ਪੱਤਰ ਪ੍ਰੇਰਕ): ਕਸਬਾ ਸ਼ਹਿਣਾ ਦੇ ਮੁੱਖ ਬਾਜ਼ਾਰ ਵਿਚ ਸਹੀਦ ਭਗਤ ਚੌਕ ’ਚ ਤਿਰੰਗਾ ਝੰਡਾ ਲਹਿਰਾ ਕੇ 26 ਜਨਵਰੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਨੌਜਵਾਨ ਆਗੂ ਲੱਖੀ ਬਾਬਾ,  ਜਸਦੇਵ ਸਿੰਘ ਰਾਣਾ, ਸੁਰਜੀਤ ਰਾਏ, ਰਮਨ, ਸੁੱਖੀ ਸਿੰਘ, ਸਰਭੂ ਸ਼ਹਿਣਾ, ਬੌਬੀ ਸੋਬਤੀ, ਗੋਰਾ ਸਿੰਘ, ਸੇਵਕ ਸਿੰਘ, ਬਿੰਦਰ ਸਿੰਘ, ਮਨੀ ਸਿੰਗਲਾ ਆਦਿ ਹਾਜ਼ਰ ਸਨ। ਸ਼ਹਿਣਾ ਦੇ ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਰਸਵਤੀ ਮਾਡਲ ਸਕੂਲ, ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਵਿਚ ਵੀ ਸਮਾਗਮ ਕੀਤਾ ਗਿਆ।  

ਲੋੜਵੰਦਾਂ ਨੂੰ ਟਰਾਈ-ਸਾਈਕਲ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ

ਬੁਢਲਾਡਾ (ਪੱਤਰ ਪ੍ਰੇਰਕ): ਇੱਥੇ ਗਣਤੰਤਰ ਦਿਵਸ ਨਵੀਆਂ ਕਚਹਿਰੀਆਂ ਵਿਚ ਮਨਾਇਆ ਗਿਆ। ਇਸ ਵਿੱਚ ਇਲਾਕੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਣੇ ਸਕੂਲਾਂ, ਕਾਲਜਾਂ ਅਤੇ ਸ਼ਹਿਰ ਦੇ ਲੋਕਾਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਐਸਡੀਐਮ ਸਾਗਮ ਸੇਤਿਆ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਤਿਰੰਗਾ ਲਹਿਰਾਉਣ ਬਾਅਦ ਲੋਕਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ। ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸਕਿੱਟਾਂ ਰਾਹੀਂ ਲੋਕਾਂ ਦਾ ਮਨ ਮੋਹਿਆ। ਇਸ ਮੌਕੇ ਲੋੜਵੰਦਾਂ ਨੂੰ ਟਰਾਈ-ਸਾਈਕਲ ਅਤੇ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਣੇ ਇਲਾਕੇ ਦੇ ਖਿਡਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਦਾ ਵੀ ਸਨਮਾਨ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All