ਬਠਿੰਡਾ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ 5364 ਮੀਟਰ (17,598 ਫੁੱਟ) ਟਰੈਕਿੰਗ ਕਰਕੇ ਪੰਜ ਦਿਨਾਂ ’ਚ ਮਾਊਂਟ ਐਵਰੈਸਟ ਬੇਸ ਕੈਂਪ ਉੱਤੇ ਝੰਡਾ ਲਹਿਰਾਉਣ ਵਾਲੀ ਪੰਜਾਬ ਦੇ 7 ਨੌਜਵਾਨਾਂ ਦੀ ਟੀਮ ਵਿੱਚ ਸ਼ਾਮਲ ਜ਼ਿਲ੍ਹੇ ਦੇ ਤਿੰਨ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਫ਼ਤਰ ’ਚ ਪਹੁੰਚੇ ਟੀਮ ’ਚ ਸ਼ਾਮਲ ਜ਼ਿਲ੍ਹੇ ਦੇ ਹੋਣਹਾਰ ਨੌਜਵਾਨ ਰਾਜਿੰਦਰ ਕੁਮਾਰ, ਪ੍ਰਗਟ ਸਿੰਘ ਤੇ ਅੰਗਰੇਜ਼ ਸਿੰਘ ਨੂੰ ਆਪਣੇ ਹੱਥੀ ਵਿਸ਼ੇਸ਼ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ