ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 23 ਦਸੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਗਾਂ ਸਬੰਧੀ ਅੱਜ ਸ਼ਹਿਰ ਦੇ ਵਾਰਡ ਨੰਬਰ-32 ਤੇ 38 ਵਿੱਚ ਸਰਕਲ ਪ੍ਰਧਾਨ ਗੁਰਚਰਨ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ। ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਵਰਕਰਾਂ ਅਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਤੋਂ ਸਕੂਲਾਂ ਦੀਆਂ ਪ੍ਰੀ-ਨਰਸਰੀ ਕਲਾਸਾਂ ’ਚ ਸ਼ਿਫ਼ਟ ਕੀਤੇ ਬੱਚੇ ਵਾਪਸ ਕੀਤੇ ਜਾਣ ਅਤੇ ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ।