ਪੱਤਰ ਪ੍ਰੇਰਕ
ਬਠਿੰਡਾ, 9 ਜੂਨ
ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼), ਬਠਿੰਡਾ ਦੇ ਡਾਇਰੈਕਟਰ, ਡਾ. ਦਿਨੇਸ਼ ਕੁਮਾਰ ਸਿੰਘ ਨੇ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮਆਰਐੱਸਪੀਟੀਯੂ) ਕੈਂਪਸ ਵਿੱਚ ਫੈਕਲਟੀ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਸਪੈਸ਼ਲ 4 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ। ਕੋਵਿਡ ਦੇ ਚੱਲ ਰਹੇ ਸਮੇਂ ਦੌਰਾਨ ਯੂਨੀਵਰਸਿਟੀ ਦੇ ਕਰਮਚਾਰੀਆਂ ਨੇ ਸਵੈਇੱਛਾ ਨਾਲ ਆਪਣੀ ਤਨਖਾਹ ਵਿੱਚੋਂ ਯੋਗਦਾਨ ਪਾ ਕੇ ਸਪੈਸ਼ਲ ਫੰਡ ਇੱਕਠਾ ਕਰਕੇ ਯੂਨੀਵਰਸਿਟੀ ਸਟਾਫ ਅਤੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਕੇਂਦਰ ਦਾ ਪ੍ਰਬੰਧਨ ਇਕ ਟੀਮ ਦੁਆਰਾ ਕੀਤਾ ਜਾਵੇਗਾ, ਜਿਸ ਦੀ ਅਗਵਾਈ ਯੂਨੀਵਰਸਿਟੀ ਕੈਂਪਸ ਡਿਸਪੈਂਸਰੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਐਚ.ਐਮ. ਗਰਗ, ਏਮਜ਼ ਅਤੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕਰਨਗੇ । ਡਾ. ਜੀ.ਐਸ. ਬਾਠ ਦੀ ਅਗਵਾਈ ਵਾਲੀ ਟੀਮ ਨੇ ਕੇਂਦਰ ਨੂੰ ਕਾਰਜਸ਼ੀਲ ਬਣਾਉਣ ਲਈ ਬਹੁਤ ਸਖਤ ਮਿਹਨਤ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਬੂਟਾ ਸਿੰਘ ਸਿੱਧੂ, ਬਠਿੰਡਾ ਦੇ ਸਿਵਲ ਸਰਜਨ ਡਾ: ਤੇਜਵੰਤ ਸਿੰਘ ਢਿੱਲੋਂ, ਡਾ. ਐੱਚਐੱਮ ਗਰਗ, ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਗੁਰਿੰਦਰਪਾਲ ਸਿੰਘ ਬਰਾੜ, ਜੀਜ਼ੈੱਡਐੱਸ ਸੀਸੀਈਟੀ, ਕੈਂਪਸ ਡਾਇਰੈਕਟਰ ਡਾ. ਸਵੀਨਾ ਬਾਂਸਲ, ਡੀਨਜ਼, ਡਾਇਰੈਕਟਰ ਅਤੇ ਸੀਨੀਅਰ ਫੈਕਲਟੀ ਵੀ ਹਾਜ਼ਰ ਸਨ।