DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਦਾ ਵਾਧਾ ‘ਸਿਹਤ ਤੇ ਸਿੱਖਿਆ ਕ੍ਰਾਂਤੀ’ ਦਾ ਪਰਦਾਫਾਸ਼ : ਹਰਸਿਮਰਤ ਬਾਦਲ

ਆਮ ਪਰਿਵਾਰਾਂ ਦੀ ਪਹੁੰਚ ਤੋਂ ਦੂਰ ਹੋਈ ਮੈਡੀਕਲ ਸਿੱਖਿਆ

  • fb
  • twitter
  • whatsapp
  • whatsapp
Advertisement

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀਆਂ ਫੀਸਾਂ ਵਿੱਚ 8.5 ਫ਼ੀਸਦੀ ਵਾਧਾ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਫੀਸਾਂ ਵਿੱਚ ਵਾਧੇ ਨਾਲ ਐੱਮਬੀਬੀਐੱਸ ਦੀ ਕੁੱਲ ਫੀਸ 10.83 ਲੱਖ ਰੁਪਏ ਤੱਕ ਪਹੁੰਚ ਗਈ ਹੈ, ਜੋ ਆਮ ਪਰਿਵਾਰਾਂ ਲਈ ਵੱਡਾ ਵਿੱਤੀ ਬੋਝ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਨਵਾਂ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਾਕਟਰੀ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਦੀ ਥਾਂ ਇਸ ਨੂੰ ਹੋਰ ਮਹਿੰਗਾ ਕੀਤਾ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਫੀਸਾਂ ਵਿੱਚ ਵਾਧਾ ਪੰਜਾਬ ਦੇ ਮਿਹਨਤੀ ਅਤੇ ਕਾਬਿਲ ਨੌਜਵਾਨਾਂ ਲਈ ਇੱਕ ਹੋਰ ਵੱਡਾ ਝਟਕਾ ਹੈ। ਸੰਸਦ ਮੈਂਬਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਦੇ ‘ਸਿਹਤ ਤੇ ਸਿੱਖਿਆ ਕ੍ਰਾਂਤੀ’ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਉਲਟ ਹਨ।

Advertisement

Advertisement
×