ਬਠਿੰਡਾ: ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਤੀਸਰੀ ਸੰਭਾਵੀ ਲਹਿਰ ਦੇ ਟਾਕਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾਂ ਵਲੋਂ ਪਿੰਡਾਂ ’ਚ ਵਿਸ਼ੇਸ਼ ਕੈਂਪਾਂ ਰਾਹੀਂ ਕਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਬੀਤੇ 24 ਘੰਟਿਆਂ ਦੌਰਾਨ ਬਠਿੰਡਾ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ 14807 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਸ਼ਹਿਰੀ ਨੋਡਲ ਅਫਸਰਾਂ 6182, ਏਮਜ਼ ਵਿਖੇ 270 ਵਿਅਕਤੀਆਂ, ਮੈਕਸ ਵਿਖੇ 10, ਕੈਂਟ ਏਰੀਆ ਵਿਖੇ 58 ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ ਹੈ। -ਪੱਤਰ ਪ੍ਰੇਰਕ