ਪੱਤਰ ਪ੍ਰੇਰਕ
ਬਠਿੰਡਾ, 10 ਫ਼ਰਵਰੀ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਦਿਵਿਆ ਗੋਸਵਾਮੀ ਤੇ ਨਵਦੀਪ ਸਿੰਘ ਦੀ ਟੀਮ ਵੱਲੋਂ ਸ਼ਹਿਰ ਦੇ ਢਾਬੇ, ਰੈਸਟੋਰੈਂਟ ਤੇ ਆਟਾ ਚੱਕੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ 19 ਖਾਧ ਪਦਾਰਥਾਂ ਦੇ ਸੈਂਪਲ ਇਕੱਤਰ ਕੀਤੇ ਗਏ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ੁਕਾਨਦਾਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਤੇ ਲਾਇਸੈਂਸ ਬਨ੍ਹਵਾਉਣਾ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ’ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।