ਬਠਿੰਡਾ: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਿਰਦੇਸ਼ ਦਿੱਤੇ ਕਿ ਅਧਿਕਾਰੀ ਸੀਐੱਸਆਰ ਫੰਡਜ਼ ਤਹਿਤ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਾਜੈਕਟ ਰਿਪੋਰਟਾਂ ਮੁਕੰਮਲ ਕਰਕੇ ਜਲਦ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ, ਪੰਚਾਇਤੀ ਰਾਜ, ਜ਼ਿਲ੍ਹਾ ਰੈਡ ਕਰਾਸ ਨੂੰ ਆਦੇਸ਼ ਦਿੱਤੇ ਕਿ ਸੀਐੱਸਆਰ ਫੰਡਜ਼ ਤਹਿਤ ਆਪਣੀਆਂ ਰਿਪੋਰਟਾਂ ਵਿੱਚ ਪ੍ਰਾਜੈਕਟ ਦੇ ਖਰਚ ਅਤੇ ਇਸ ਤੋਂ ਹੋਣ ਵਾਲੇ ਫ਼ਾਇਦੇ ਸਬੰਧੀ ਵੇਰਵੇ ਦਰਜ ਕਰਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੇਵਾ ਸਿੰਘ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅੰਕੀਤਾ ਅਗਰਵਾਲ, ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀਈਓ ਤੀਰਥਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਲੋਕ ਨਿਰਮਾਣ ਵਿਭਾਗ ਦੇ ਐੱਸਡੀਓ ਅਮੁੱਲਿਆ ਗਰਗ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ