15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ

15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ

ਮਨੋਜ ਸ਼ਰਮਾ
ਬਠਿੰਡਾ, 11 ਅਗਸਤ

ਪੰਥਕ ਜਥੇਬੰਦੀਆਂ ਨੇ ਸਮੁੱਚੇ ਪੰਜਾਬ ਵਾਸੀਆਂ ਨੂੰ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੰਦਿਆਂ ਕਥਿਤ ਅਖੌਤੀ ਆਜ਼ਾਦੀ ਦਿਵਸ ਦੇ ਬਾਈਕਾਟ ਦੀ ਅਪੀਲ ਕੀਤੀ। ਉਨ੍ਹਾਂ ਯੂਏਪੀਏ ਦੀ ਘੱਟ ਗਿਣਤੀ ਕੌਮਾਂ ਖ਼ਿਲਾਫ਼ ਦੁਰਵਰਤੋਂ, ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਲੜਾਈ ਲੜਨ ਦਾ ਸੱਦਾ ਦਿੱਤਾ। 

ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਘੱਟ ਗਿਣਤੀਆਂ ਖ਼ਿਲਾਫ਼ ਕਾਲਾ ਕਾਨੂੰਨ ਯੂਏਪੀਏ, ਕਿਸਾਨ-ਵਿਰੋਧੀ ਖੇਤੀ ਆਰਡੀਨੈਂਸਾਂ, ਰਾਜਨੀਤਿਕ ਕੈਦੀਆਂ ਨੂੰ ਰਿਹਾਅ ਨਾ ਕਰਨ ਅਤੇ ਸਵੈ-ਨਿਰਣੇ ਦਾ ਅਧਿਕਾਰ ਦੇਣ ਤੋਂ ਮੁਨਕਰ ਹੋਣ ਖ਼ਿਲਾਫ਼ 15 ਅਗਸਤ ਨੂੰ ਸਾਰੇ ਜ਼ਿਲ੍ਹਿਆਂ ਅੰਦਰ ਰੋਸ ਮੁਜ਼ਹਾਰੇ ਕੀਤੇ ਜਾਣਗੇ। ਇਸ ਤਰ੍ਹਾਂ ਬਠਿੰਡਾ ਸ਼ਹਿਰ ਦੇ ਮਾਲ ਰੋਡ ਸਥਿਤ ਫਾਇਰ ਬ੍ਰਿਗੇਡ ਅੱਗੇ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। 

ਇਸ ਮੌਕੇ ਯੂਨਾਈਟਿਡ ਅਕਾਲੀ ਦਲ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਦਲ ਖ਼ਾਲਸਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਪਰਮਿੰਦਰ ਸਿੰਘ ਬਾਂਲਿਆਵਾਲੀ, ਬਠਿੰਡਾ ਸ਼ਹਿਰੀ ਪ੍ਰਧਾਨ ਹਰਫ਼ੂਲ ਸਿੰਘ, ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ,  ਬਾਬਾ ਤੇਜਾ ਸਿੰਘ ਲਹਿਰਾ ਮੁਹੱਬਤ ਸ਼ਾਮਲ ਸਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All