ਪੱਤਰ ਪ੍ਰੇਰਕ
ਬਠਿੰਡਾ, 13 ਦਸੰਬਰ
ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਹੋ ਰਹੇ ਤਸ਼ੱਦਦ ਦੇ ਵਿਰੋਧ ਵਿਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਦਿੱਤੇ ਤਹਿਸੀਲ ਪੱਧਰੀ ਐਕਸ਼ਨਾਂ ਦੇ ਸੱਦੇ ਤਹਿਤ ਬਠਿੰਡਾ,ਤਲਵੰਡੀ ਸਾਬੋ, ਮੌੜ,ਰਾਮਪੁਰਾ ਫੂਲ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁਤਲੇ ਫੂਕ ਕੇ ਸਖ਼ਤ ਰੋਸ ਜ਼ਾਹਰ ਕੀਤਾ ਗਿਆ ਤੇ ਮਾਨਸਾ ’ਚ ਬੇਰੁਜ਼ਗਾਰਾਂ ’ਤੇ ਹੋਏ ਪੁੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਤੇ ਮਾਨਸਾ ਲਾਠੀਚਾਰਜ਼ ਲਈ ਜ਼ਿੰਮੇਵਾਰ ਡੀਐੱਸਪੀ ਤੇ ਹੋਰ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।