DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

'ਖੇਡਾਂ ਵਤਨ ਪੰਜਾਬ ਦੀਆਂ' ਦਾ ਅੱਜ ਬਠਿੰਡਾ ਵਿੱਚ ਹੋਵੇਗਾ ਆਗਾਜ਼, ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਰਸਮੀ ਉਦਘਾਟਨ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਸਮੀ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਪਹੁੰਚ ਰਹੇ ਹਨ। ਉਦਘਾਟਨੀ ਸਮਾਗਮ ਇੱਥੋਂ ਦੇ ਖੇਡ ਸਟੇਡੀਅਮ ਵਿੱਚ ਹੋਵੇਗਾ। ਇਸ ਮੌਕੇ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ...

  • fb
  • twitter
  • whatsapp
  • whatsapp
Advertisement
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਸਮੀ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ ਪਹੁੰਚ ਰਹੇ ਹਨ। ਉਦਘਾਟਨੀ ਸਮਾਗਮ ਇੱਥੋਂ ਦੇ ਖੇਡ ਸਟੇਡੀਅਮ ਵਿੱਚ ਹੋਵੇਗਾ। ਇਸ ਮੌਕੇ ਗਾਇਕ ਗੁਰਦਾਸ ਮਾਨ ਅਤੇ ਕੁਲਵਿੰਦਰ ਬਿੱਲਾ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਆਵਾਜਾਈ, ਪਾਰਕਿੰਗ ਅਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦਰਸ਼ਕਾਂ ਦੀ ਸਹੂਲਤ ਲਈ 10 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ।
ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਮ 4 ਵਜੇ ਤੱਕ ਸਟੇਡੀਅਮ ਵਿੱਚ ਪਹੁੰਚਣ ਤਾਂ ਜੋ ਬੈਠਣ ਅਤੇ ਆਵਾਜਾਈ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਦਰਸ਼ਕਾਂ ਦੀ ਸਹਾਇਤਾ ਲਈ ਹਨੂੰਮਾਨ ਚੌਕ ਵਾਲੇ ਪਾਸੇ ਬਾਹਰੀ ਸੜਕ ’ਤੇ ਇੱਕ ਸਹਾਇਤਾ ਟੀਮ ਵੀ ਤਾਇਨਾਤ ਰਹੇਗੀ।
Advertisement
×