ਬਠਿੰਡਾ (ਪੱਤਰ ਪ੍ਰੇਰਕ): ਇੱਥੇ ਲਾਈਨ ਤੋਂ ਪਾਰ ਦੇ ਇਲਾਕੇ ਵਿਚ ਸ਼ੁੱਕਰਵਾਰ ਦੀ ਦੇਰ ਰਾਤ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਸ਼ਨਾਖ਼ਤ ਅਕਾਸ਼ ਕੁਮਾਰ (23) ਪੁੱਤਰ ਸੋਹਣ ਲਾਲ ਵਾਸੀ ਅਰਜਨ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਨਾਲ ਪੁਲੀਸ ਨੇ ਇਸ ਮਾਮਲੇ ਵਿੱਚ ਨੌਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਰਾਤ ਕਰੀਬ ਪੌਣੇ ਨੌਂ ਵਜੇ ਅਕਾਸ਼ ਦੇ ਘਰ ਦੋ ਨੌਜਵਾਨ ਆਏ ਉਸ ਨੂੰ ਬੁਲਾ ਕੇ ਲੈ ਗਏ। ਪਰਿਵਾਰ ਵੱਲੋਂ ਕਾਫ਼ੀ ਦੇਰ ਤੱਕ ਘਰ ਨਾ ਆਉਣ ’ਤੇ ਅਕਾਸ਼ ਦੀ ਭਾਲ ਸ਼ੁਰੂ ਕਰ ਕੀਤੀ। 10 ਵਜੇ ਦੇ ਕਰੀਬ ਸ਼ਹਿਰ ਦੇ ਪਰਸ ਰਾਮ ਨਗਰ ਗਲੀ ਨੰਬਰ-29 ਵਿਚ ਜ਼ਖਮੀ ਰੂਪ ਵਿਚ ਮਿਲਣ ਪਰਿਵਾਰ ਨੇ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਐਸਪੀ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਥਾਣਾ ਕੋਤਵਾਲੀ ਵੱਲੋਂ ਨੌਂ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।