ਕਿਸਾਨ ਯੂਨੀਅਨ ਦੀ ਲੀਡਰਸ਼ਿਪ ਮੌਜੂਦਾ ਸੰਕਟ ਲਈ ਜ਼ਿੰਮੇਵਾਰ: ਮਨਜੀਤ ਧਨੇਰ : The Tribune India

ਕਿਸਾਨ ਯੂਨੀਅਨ ਦੀ ਲੀਡਰਸ਼ਿਪ ਮੌਜੂਦਾ ਸੰਕਟ ਲਈ ਜ਼ਿੰਮੇਵਾਰ: ਮਨਜੀਤ ਧਨੇਰ

ਕਿਸਾਨ ਯੂਨੀਅਨ ਦੀ ਲੀਡਰਸ਼ਿਪ ਮੌਜੂਦਾ ਸੰਕਟ ਲਈ ਜ਼ਿੰਮੇਵਾਰ: ਮਨਜੀਤ ਧਨੇਰ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਤੇ ਸਾਥੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 7 ਫਰਵਰੀ

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਅਤੇ ਸਾਥੀਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ’ਚ ਪਈ ਫੁੱਟ ਦਾ ਨਿਬੇੜਾ ਅਗਲੇ ਦਿਨੀਂ ਹੋਣ ਜਾ ਰਹੀ ਜਨਰਲ ਕੌਂਸਲ ਦੀ ਮੀਟਿੰਗ ਕਰੇਗੀ। ਇੱਥੇ ਪ੍ਰੈੱਸ ਕਾਨਫਰੰਸ ’ਚ ਹਾਜ਼ਰ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਬਲਵੰਤ ਸਿੰਘ ਉੱਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਅਤੇ ਗੁਰਮੀਤ ਸਿੰਘ ਭੱਟੀਵਾਲ ਨੇ ਕੇਂਦਰੀ ਏਜੰਸੀਆਂ ਤੇ ਸਰਕਾਰ ਨਾਲ ਮਿਲ ਕੇ ਘੋਲ ਨੂੰ ਕਥਿਤ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਬਾਰੇ 6 ਦਸੰਬਰ 2022 ਨੂੰ ਸੰਯੁਕਤ ਕਿਸਾਨ ਮੋਰਚੇ ਦੀ ਪੜਤਾਲੀਆ ਕਮੇਟੀ ਵੱਲੋਂ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਇਸ ’ਤੇ ਵਿਚਾਰ ਕਰਨ ਦੀ ਥਾਂ ਭਗੌੜੇ ਹੋਣ ਨੂੰ ਤਰਜੀਹ ਦਿੱਤੀ। ਉਨ੍ਹਾਂ ਸੂਬਾ ਪ੍ਰਧਾਨ ਬੁਰਜਗਿੱਲ ’ਤੇ ਲੰਮੇ ਸਮੇਂ ਤੋਂ ਕਥਿਤ ਫੁੱਟਪਾਊ, ਗ਼ੈਰ-ਸੰਵਿਧਾਨਕ ਤੇ ਗੁੱਟਬੰਦੀ ਵਾਲੀ ਕਵਾਇਦ ਚਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਆਖਿਆ ਕਿ ਇਸੇ ਤਹਿਤ ਸੂਬਾ ਲੀਡਰਸ਼ਿਪ ਨੇ ਕਈ ਆਗੂਆਂ ਨੂੰ ਅਹੁਦਿਆਂ ਤੋਂ ਮੁਅੱਤਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜਦੋਂ ਕਿਸਾਨ ਸੰਘਰਸ਼ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਮੁੜ ਦਿੱਲੀ ਵੱਲ ਵਹੀਰਾਂ ਘੱਤਣ ਦੀਆਂ ਤਿਆਰੀਆਂ ’ਚ ਹੈ ਤਾਂ ਜਥੇਬੰਦੀ ਵਿੱਚੋਂ ਆਗੂਆਂ ਨੂੰ ਕੱਢ ਕੇ ਸੰਘਰਸ਼ ਨੂੰ ਨੁਕਸਾਨ ਪਹੁੰਚਾਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਡੱਟ ਕੇ ਵਿਰੋਧ ਕਰਨ ਸਣੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੰਵਿਧਾਨ ਅਤੇ ਐਲਾਨਨਾਮੇ ’ਤੇ ਹਰ ਹਾਲ ਪਹਿਰਾ ਦਿੱਤਾ ਜਾਵੇਗਾ। ਆਗੂਆਂ ਨੇ ਯੂਨੀਅਨ ਦੇ ਸਮੂਹ ਜਨਰਲ ਕੌਂਸਲ ਮੈਂਬਰਾਂ ਨੂੰ ਕੌਂਸਲ ਮੀਟਿੰਗ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਬੁਰਜਗਿੱਲ ਦੀਆਂ ਕਾਰਵਾਈਆਂ ਤੋਂ ਔਖੇ ਹੋਣ ਲੱਗੇ ਕਿਸਾਨ ਆਗੂ

ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬੁਢਲਾਡਾ ਬਲਾਕ ਦੇ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਦੀ ਅਗਵਾਈ ਹੇਠ ਹੋਏ ਇਕੱਠ ਵਿੱਚ ਜਥੇਬੰਦੀ ਅੰਦਰਲੇ ਵਿਚਾਰਧਾਰਕ ਮੱਤਭੇਦਾਂ ਅਤੇ ਸੂਬਾ ਪ੍ਰਧਾਨ ਵੱਲੋਂ ਜਥੇਬੰਦੀ ਦੇ ਵਿਧਾਨ ਅਤੇ ਜਥੇਬੰਦਕ ਅਸੂਲਾਂ ਨੂੰ ਪਾਸੇ ਰੱਖ ਕੇ ਸੁਹਿਰਦ ਤੇ ਬੇਦਾਗ ਆਗੂਆਂ ਨੂੰ ਯੂਨੀਅਨ ਵਿੱਚੋਂ ਖਾਰਜ ਕਰਕੇ ਭੰਡੀ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸਮੂਹ ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਦੇ ਵਿਧਾਨ ਅਤੇ ਡਕੌਂਦਾ ਦੀ ਵਿਚਾਰਧਾਰਾ ਨੂੰ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੂਟਾ ਸਿੰਘ ਬੁਰਜਗਿੱਲ ਸਮੇਤ ਕਈ ਹੋਰ ਜਥੇਬੰਦੀਆਂ ਵੱਲੋਂ ਪੜਤਾਲੀਆਂ ਮੈਂਬਰਾਂ ਨੇ ਜਥੇਬੰਦੀ ਨੂੰ ਲਿਖੇ ਪੱਤਰ ਰਾਹੀਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ, ਜਿਸ ਉਪਰ ਚਰਚਾ ਕਰਨ ਅਤੇ ਇਸ ਚਰਚਾ ਦਾ ਸਾਹਮਣਾ ਕਰਨ ਦੀ ਬਜਾਏ ਸੂਬਾ ਪ੍ਰਧਾਨ ਨੇ ਬਾਕੀ ਅਹੁਦੇਦਾਰਾਂ ਨੂੰ ਜਥੇਬੰਦੀ ਵਿੱਚੋਂ ਖਾਰਜ ਕਰਨਾ ਸ਼ੁਰੂ ਕਰ ਦਿੱਤਾ ਹੈ। ਮੀਟਿੰਗ ਵਿੱਚ ਬਲਾਕ ਅਹੁਦੇਦਾਰਾਂ ਤੋਂ ਇਲਾਵਾ 33 ਇਕਾਈਆਂ ਦੇ ਪ੍ਰਧਾਨਾਂ ਸਕੱਤਰ ਬਾਕੀ ਅਹੁਦੇਦਾਰਾਂ ਅਤੇ ਹੋਰ ਪਿੰਡਾਂ ਦੇ ਆਮ ਕਿਸਾਨ ਵਰਕਰਾਂ ਨੇ ਸਰਬਸੰਮਤੀ ਨਾਲ ਆਗੂਆਂ ਨੂੰ ਖਾਰਜ ਕਰਨ ਦੇ ਕਦਮ ਨੂੰ ਸੂਬਾ ਪ੍ਰਧਾਨ ਦੀ ਬੁਖਲਾਹਟ ਦੀ ਨਿਸ਼ਾਨੀ ਦੱਸਿਆ ਹੈ। ਇਸ ਮੌਕੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All