ਪੱਤਰ ਪ੍ਰੇਰਕ
ਬਠਿੰਡਾ, 21 ਜੁਲਾਈ
ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇੱਥੇ ਬਹੁਮੰਤਵੀ ਖੇਡ ਸਟੇਡੀਅਮ ’ਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਸਮਾਗਮ ਦੀਆਂ ਅਗਾਊਂ ਤਿਆਰੀਆਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਦੇਸ਼ ਦਾ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਮਗਰੋਂ ਪੁਲੀਸ ਦੀ ਟੁਕੜੀ ਕੋਲੋਂ ਸਲਾਮੀ ਲਈ ਜਾਵੇਗੀ।