DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖੱਬੇ ਪੱਖੀਆਂ ਵੱਲੋਂ ਬਿਜਲੀ ਸੋਧ ਬਿੱਲ ਅਤੇ ਨਿੱਜੀਕਰਨ ਖ਼ਿਲਾਫ਼ ਮੁਜ਼ਾਹਰਾ

ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਅੱਜ ਸਾਂਝੇ ਤੌਰ ’ਤੇ ਨਿੱਜੀਕਰਨ ਅਤੇ ਹੋਰ ਕਥਿਤ ਲੋਕ ਮਾਰੂ ਨੀਤੀਆਂ ਵਿਰੁੱਧ ਇੱਥੇ ਟੀਚਰਜ਼ ਹੋਮ ਵਿੱਚ ਕਨਵੈਨਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਲੋਕ ਮੋਰਚਾ ਦੇ ਸੂਬਾ ਸਕੱਤਰ ਮਾ. ਜਗਮੇਲ ਸਿੰਘ...

  • fb
  • twitter
  • whatsapp
  • whatsapp
Advertisement

ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਅੱਜ ਸਾਂਝੇ ਤੌਰ ’ਤੇ ਨਿੱਜੀਕਰਨ ਅਤੇ ਹੋਰ ਕਥਿਤ ਲੋਕ ਮਾਰੂ ਨੀਤੀਆਂ ਵਿਰੁੱਧ ਇੱਥੇ ਟੀਚਰਜ਼ ਹੋਮ ਵਿੱਚ ਕਨਵੈਨਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ।

ਲੋਕ ਮੋਰਚਾ ਦੇ ਸੂਬਾ ਸਕੱਤਰ ਮਾ. ਜਗਮੇਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸ਼ੀਰੀਂ ਤੋਂ ਇਲਾਵਾ ਇਨਕਲਾਬੀ ਕੇਂਦਰ ਦੇ ਆਗੂ ਮੁਖਤਿਆਰ ਪੂਹਲਾ ਅਤੇ ਬੀ.ਕੇ.ਯੂ ਡਕੌਂਦਾ (ਧਨੇਰ) ਦੇ ਆਗੂ ਗੁਰਦੀਪ ਰਾਮਪੁਰਾ ਨੇ ‘ਬਿਜਲੀ ਸੋਧ ਬਿੱਲ-2025’ ’ਤੇ ਚਰਚਾ ਕਰਦਿਆਂ ਦੋਸ਼ ਲਾਇਆ ਕਿ ਇਹ ਬਿੱਲ ਬਿਜਲੀ ਵੰਡ ਦੇ ਖੇਤਰ ਵਿੱਚ ਨਿੱਜੀ ਵਪਾਰੀਆਂ ਦੇ ਦਾਖ਼ਲੇ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੀ ਜੜ੍ਹ ਖ਼ਿਲਾਫ਼ ਸਾਂਝੇ ਸੰਘਰਸ਼ਾਂ ਦੇ ਪਿੜ ਬੰਨ੍ਹਣ ਦੀ ਲੋੜ ਹੈ। ਮੰਚ ਸੰਚਾਲਨ ਸੁਖਵਿੰਦਰ ਬਠਿੰਡਾ ਨੇ ਕੀਤਾ। ਹਰਬੰਸ ਘਣੀਆਂ ਅਤੇ ਹਰਮੀਤ ਕੋਟਗੁਰੂ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਜਗਜੀਤ ਲਹਿਰਾ ਮੁਹੱਬਤ ਨੇ ਧੰਨਵਾਦ ਕੀਤਾ।

Advertisement

Advertisement
Advertisement
×