ਲਹਿਰਾਗਾਗਾ: ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਲਹਿਰਾਗਾਗਾ: ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਰਮੇਸ਼ ਭਾਰਦਵਾਜ

ਲਹਿਰਾਗਾਗਾ, 3 ਦਸੰਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਥੇ ਦਿੱਲੀ ’ਚ ਦਿਨ ਰਾਤ ਦਾ ਲਗਾਤਾਰ ਸੰਘਰਸ਼ ਜਾਰੀ ਹੈ ਉਥੇ ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 64ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਧਰਨੇ ਦੀ ਅਗਵਾਈ ਕਰਦਿਆਂ ਜਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਰਕੇ ਸੂਬੇ ਦੇ ਹੀ ਨਹੀਂ ਬਲਕਿ ਦੇਸ਼ ਭਰ ਦੇ ਕਿਸਾਨ ਆਪਣੇ ਹੱਕਾਂ ਲਈ ਜਾਗਰੂਕ ਹੋਕੇ ਦਿੱਲੀ ਸੰਘਰਸ਼ ’ਚ ਸ਼ਾਮਲ ਹੋਕੇ ਕਿਸਾਨ ਏਕਤਾ ਦਾ ਸਬੂਤ ਦੇ ਰਹੇ ਹਨ। ਧਰਨੇ ਨੂੰ ਕਿਸਾਨ ਆਗੂ ਦਰਸ਼ਨ ਸਿੰਘ ਕੋਟੜਾ, ਹਰਸੇਵਕ ਸਿੰਘ ਲਹਿਲ ਖੁਰਦ, ਸ਼ਿਵਰਾਜ ਸਿੰਘ ਗੁਰਨੇ ਕਲਾਂ ਜਗਸੀਰ ਸਿੰਘ ਖੰਡੇਬਾਦ,ਰਾਮਚੰਦ ਸਿੰਘ, ਜਸ਼ਨਪ੍ਰੀਤ ਕੌਰ, ਹਰਸੇਵਕ ਸਿੰਘ ਅਤੇ ਹਰਜਿੰਦਰ ਸਿੰਘ ਨੰਗਲਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All