ਲੋਕ ਮੋਰਚੇ ਵੱਲੋਂ ਸੰਸਦੀ ਪ੍ਰਬੰਧ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਲੋਕ ਮੋਰਚੇ ਵੱਲੋਂ ਸੰਸਦੀ ਪ੍ਰਬੰਧ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਅਤੇ ਭਰਾਤਰੀ ਸੰਗਠਨਾਂ ਦੇ ਆਗੂ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 22 ਜਨਵਰੀ

ਖੱਬੀ ਸੋਚ ਨੂੰ ਪ੍ਰਣਾਏ ਲੋਕ ਮੋਰਚਾ ਪੰਜਾਬ ਹਮਖ਼ਿਆਲ ਜਥੇਬੰਦੀਆਂ ਨਾਲ ਮਿਲ ਕੇ ਚੋਣਾਂ ਮੌਕੇ ਇਨਕਲਾਬੀ ਬਦਲ ਦਾ ਸੁਨੇਹਾ ਦੇਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੋਰਚੇ ਦੇ ਆਗੂਆਂ ਅਮੋਲਕ ਸਿੰਘ, ਜਗਮੇਲ ਸਿੰਘ, ਐੱਨਕੇ ਜੀਤ, ਹਰਜਿੰਦਰ ਸਿੰਘ, ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਤੇ ਹਰਦੀਪ ਸਿੰਘ ਟੱਲੇਵਾਲ ਤੇ ਵਿਦਿਆਰਥੀ ਆਗੂ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਇੱਥੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਮਾਏਦਾਰ ਜਮਾਤ ਵੱਲੋਂ ਸ਼ਕਤੀ ਹਥਿਆਉਣ ਲਈ ਚੋਣਾਂ ਦੀ ਵਰਤੋਂ ਕੀਤੀ ਜਾਂਦੀ ਹੈ, ਇਸ ਲਈ ਚੋਣਾਂ ਕਦੇ ਵੀ ਲੁਟੇਰੇ ਰਾਜ ਭਾਗ ਦੀ ਤਬਦੀਲੀ ਦਾ ਜ਼ਰੀਆ ਨਹੀਂ ਹੋ ਸਕਦੀਆਂ। ਅਮੋਲਕ ਸਿੰਘ ਨੇ ਕਿਹਾ ਕਿ ਜਿਉਂ ਲੁਟੇਰੇ ਰਾਜ-ਭਾਗ ਦਾ ਹੋਰ ਡੂੰਘਾ ਹੋ ਰਿਹਾ ਸੰਕਟ ਹੋਰ ਵੀ ਜ਼ੋਰਦਾਰ ਢੰਗ ਨਾਲ ਬੁਨਿਆਦੀ ਤਬਦੀਲੀ ਦੀ ਜ਼ਰੂਰਤ ਨੂੰ ਪੇਸ਼ ਕਰ ਰਿਹਾ ਹੈ। ਇਹ ਇਨਕਲਾਬੀ ਬਦਲ ਉਸਾਰਨ ਦਾ ਅਰਥ ਲੋਕਾਂ ਨੂੰ ਸਾਮਰਾਜ ਵਿਰੋਧੀ ਤੇ ਜਾਗੀਰਦਾਰੀ ਵਿਰੋਧੀ ਪ੍ਰੋਗਰਾਮ ਦੁਆਲੇ ਜਥੇਬੰਦ ਹੋਣ, ਸੰਘਰਸ਼ ਕਰਨ ਅਤੇ ਉਸ ਨੂੰ ਦੇਸ਼ ਅੰਦਰ ਲਾਗੂ ਕਰਨ ਲਈ ਦੇਸ਼ ਦੇ ਰਾਜ ਭਾਗ ਦਾ ਸੰਚਾਲਨ ਆਪਣੇ ਹੱਥ ਲੈਣ ਤੱਕ ਪੁੱਜਣਾ ਹੈ। ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਲੋਕ ਮੋਰਚਾ ਪੰਜਾਬ ਅਤੇ ਉਸ ਦੇ ਸਹਿਯੋਗੀ ਬਦਲਵੇਂ ਰਾਹ ਨੂੰ ਲੋਕਾਂ ’ਚ ਪ੍ਰਚਾਰਨ ਲਈ ਜ਼ੋਰਦਾਰ ਮੁਹਿੰਮ ਜਥੇਬੰਦ ਕਰਨਗੇ। ਇਸ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ’ਚ ਸੁਨੇਹਾ ਪਹੁੰਚਾਉਣ ਲਈ ਲਿਖ਼ਤੀ ਸਮੱਗਰੀ ਜਾਰੀ ਕੀਤੀ ਗਈ ਹੈ। ਆਉਂਦੇ ਦਿਨਾਂ ’ਚ ਮੀਟਿੰਗਾਂ, ਰੈਲੀਆਂ ਅਤੇ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All