ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੂੰ ਨਵਾਂ ਉਪ ਕੁਲਪਤੀ ਮਿਲਿਆ
ਪਿਛਲੇ ਕਈ ਸਾਲਾਂ ਤੋਂ ਬਿਨਾਂ ਕੁਲਪਤੀ ਦੇ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਨੂੰ ਆਖ਼ਿਰਕਾਰ ਨਵਾਂ ਉਪ ਕੁਲਪਤੀ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੰਜੀਵ ਕੁਮਾਰ ਸ਼ਰਮਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ...
Advertisement
ਪਿਛਲੇ ਕਈ ਸਾਲਾਂ ਤੋਂ ਬਿਨਾਂ ਕੁਲਪਤੀ ਦੇ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਨੂੰ ਆਖ਼ਿਰਕਾਰ ਨਵਾਂ ਉਪ ਕੁਲਪਤੀ ਮਿਲ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੰਜੀਵ ਕੁਮਾਰ ਸ਼ਰਮਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ਼ਰਮਾ ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਜੁੜੇ ਹੋਏ ਸਨ ਅਤੇ ਕਈ ਮਹੱਤਵਪੂਰਨ ਅਕਾਦਮਿਕ ਮੈਨੇਜਮੈਂਟ ਸਾਇੰਸ ਪ੍ਰੋਜੈਕਟਾਂ ਵਿੱਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
Advertisement
ਸਰਕਾਰ ਵੱਲੋਂ ਤਿੰਨ ਨਾਵਾਂ ਦੀ ਸੂਚੀ ਵਿਚੋਂ ਉਨ੍ਹਾਂ ਦੀ ਚੋਣ ਕੀਤੀ ਗਈ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਨਾਲ ਨਵੀਂ ਉਮੀਦ ਜਾਗੀ ਹੈ ਕਿ ਹੁਣ ਤਕਨੀਕੀ ਖੇਤਰ ਵਿੱਚ ਅਕਾਦਮਿਕ ਮਿਆਰ ਹੋਰ ਮਜ਼ਬੂਤ ਹੋਣਗੇ।
Advertisement