ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਛੇਵੇਂ ਸਥਾਪਨਾ ਦਿਵਸ ਸਮਾਰੋਹ ਦੀ ਸ਼ੁਰੂਆਤ ਅੱਜ ਇੱਥੇ ਅਖੰਡ ਪਾਠ ਦੇ ਆਰੰਭ ਹੋਣ ਨਾਲ ਹੋਈ। ਤਿੰਨ ਦਿਨ ਚੱਲਣ ਵਾਲੇ ਸਥਾਪਨਾ ਦਿਵਸ ਸਮਾਰੋਹ ਦੇ ਅਖੀਰਲੇ ਦਿਨ 12 ਫਰਵਰੀ ਗੁਰੂ ਤੇਗ਼ ਬਹਾਦਰ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਡਾ. ਪਰਮਵੀਰ ਸਿੰਘ, ਸਿੱਖ ਧਰਮ ਐਨਸਾਈਕਲੋਪੀਡੀਆ, ਪੰਜਾਬੀ ਯੂਨੀਵਰਸਿਟੀ ਪਟਿਆਲਾ ਭਾਸ਼ਣ ਦੇਣਗੇ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਫੈਕਲਟੀ, ਸਟਾਫ ਤੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
-ਪੱਤਰ ਪ੍ਰੇਰਕ