ਬਠਿੰਡਾ ਦੇ ਪ੍ਰਤਾਪ ਨਗਰ ’ਚ ਤੜਕਸਾਰ ਸੁਨਿਆਰੇ ਦੀ ਦੁਕਾਨ ’ਤੇ ਵੱਡਾ ਡਾਕਾ; ਲੋਕਾਂ ਵਿੱਚ ਦਹਿਸ਼ਤ
ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਤੜਕਸਾਰ ਕਰੀਬ 3.11 ਵਜੇ ਇੱਕ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 15 ਤੋਂ 16 ਨਕਾਬਪੋਸ਼ ਵਿਅਕਤੀ ਇਕੱਠੇ ਹੋ ਕੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਦੁਕਾਨ ਤੋਂ ਗਹਿਣਿਆਂ ਦੀ ਕਾਫੀ...
ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਤੜਕਸਾਰ ਕਰੀਬ 3.11 ਵਜੇ ਇੱਕ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 15 ਤੋਂ 16 ਨਕਾਬਪੋਸ਼ ਵਿਅਕਤੀ ਇਕੱਠੇ ਹੋ ਕੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਦੁਕਾਨ ਤੋਂ ਗਹਿਣਿਆਂ ਦੀ ਕਾਫੀ ਵੱਡੀ ਲੁੱਟ ਕਰ ਕੇ ਫ਼ਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪਾਰਸ ਜਵੈਲਰਜ ਦੀ ਦੁਕਾਨ ਤੋਂ ਗੱਟੇ ਭਰ ਕੇ ਚਾਂਦੀ ਨਾਲ ਲੈ ਗਏ ਹਨ। ਕੁਝ ਹੋਰ ਦੁਕਾਨਾਂ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ।
ਇਸ ਘਟਨਾ ਨਾਲ ਇਲਾਕੇ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਅਪਰਾਧਿਕ ਘਟਨਾਵਾਂ ਲਗਾਤਾਰ ਵਧਦੀਆਂ ਰਹੀਆਂ ਤਾਂ ਸ਼ਹਿਰ ਵਿੱਚ ਲੋਕਾਂ ਲਈ ਘਰੋਂ ਨਿਕਲਣਾ ਵੀ ਮੁਸ਼ਕਲ ਹੋ ਜਾਵੇਗਾ। ਲੋਕਾਂ ਨੇ ਚਿੰਤਾ ਜਤਾਈ ਕਿ 16 ਵਿਅਕਤੀਆਂ ਦਾ ਇਕੱਠੇ ਹੋ ਕੇ ਇੱਕ ਦੁਕਾਨ ਵਿੱਚ ਦਾਖ਼ਲ ਹੋ ਜਾਣਾ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜੇ ਕਰਦਾ ਹੈ। ਜੇਕਰ ਉਸ ਵੇਲੇ ਕੋਈ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਤਾਂ ਵੱਡਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ।
ਚੋਰੀ ਤੋਂ ਖਫ਼ਾ ਦੁਕਾਨਦਾਰਾਂ ਨੇ ਬਜ਼ਾਰ ਵਿਕਾਉ ਦੇ ਪੋਸਟਰ ਲਾ ਦਿਤੇ। ਇਸ ਮੌਕੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਜ਼ੇਕਰ ਚੋਰ 72 ਘੰਟਿਆਂ ’ਚ ਨਾਂ ਫੜੇ ਧਰਨਾ ਦਿੱਤਾ ਜਾਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਕਨਾਲ ਥਾਣੇ ਦੀ ਪੁਲੀਸ ਮੌਕੇ ’ਤੇ ਐੱਸਪੀ ਸਿਟੀ ਨਰਿੰਦਰ ਸਿੰਘ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਪਛਾਣ ਲਈ ਨਾਕਾਬੰਦੀ ਵੀ ਕੀਤੀ ਗਈ ਹੈ। ਪੁਲੀਸ ਵੱਲੋਂ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਲਾਕਾ ਵਾਸੀਆਂ ਅਤੇ ਵਪਾਰਕ ਵਰਗ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਦੇ ਸਮੇਂ ਗਸ਼ਤ ਵਧਾਈ ਜਾਵੇ ਅਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

