ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 21 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਵਿਰੋਧੀ ਰਾਜਨੀਤਕ ਪਾਰਟੀਆਂ ’ਤੇ ਦਲ ਨੂੰ ਸੌੜੀ ਰਾਜਨੀਤਕ ਪਹੁੰਚ ਨਾਲ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਸੰਗਰੂਰ ਦੀ ਜ਼ਿਮਨੀ ਚੋਣ ਦੇ ਸੰਦਰਭ ’ਚ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਕਮਲਦੀਪ ਕੌਰ ਨੂੰ ਉਮੀਦਵਾਰ ਬਣਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੁੱਦਾ ਬਣਾਏ ਜਾਣ ਨੂੰ ਵੀ ਗ਼ਲਤ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਵਿਰੋਧੀਆਂ ’ਤੇ ਚੋਣਾਂ ਜਿੱਤਣ ਲਈ ਸਮਾਜ ’ਚ ਪਾੜਾ ਪਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦਲ ਨੂੰ ਹਿੰਦੂ ਵਿਰੋਧੀ ਪਾਰਟੀ ਦਰਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।